8.35 ਲੱਖ ਵਿਅਕਤੀਆਂ ਦੀ ਮੌਤ
ਵਾਸ਼ਿੰਗਟਨ। ਵਿਸ਼ਵ ‘ਚ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਤੋਂ ਪੀੜਤ ਹੋਣ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਹੋਈ 2.46 ਕਰੋੜ ਤੋਂ ਪਾਰ ਹੋ ਗਈ ਹੈ ਤੇ ਇਸ ਮਹਾਂਮਾਰੀ ਦੀ ਲਪੇਟ ‘ਚ ਆਉਣ ਨਾਲ ਹੁਣ ਤੱਕ 8.35 ਲੱਖ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਨਾਲ ਵਿਸ਼ਵ ਭਰ ‘ਚ ਹੁਣ ਤੱਕ 24,649,431 ਵਿਅਕਤੀ ਪੀੜਤ ਹੋਏ ਹਨ ਤੇ 835,793 ਵਿਅਕਤੀਆਂ ਦੀ ਮੌਤ ਹੋਈ ਹੈ। ਅਮਰੀਕਾ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 58 ਲੱਖ ਤੋਂ ਪਾਰ ਹੋ ਗਈ ਹੈ ਜੋ 5,913,913 ‘ਤੇ ਪਹੁੰਚ ਗਈ ਹੈ ਤੇ ਹੁਣ ਤੱਕ 181,789 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਵਿਸ਼ਵ ‘ਚ ਕੋਰੋਨਾ ਦੂਜੇ ਨੰਬਰ ‘ਤੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਬ੍ਰਾਜ਼ੀਲ ‘ਚ ਹੁਣ ਤੱਕ 3,804,803 ਵਿਅਕਤੀ ਇਸ ਦੀ ਲਪੇਟ ‘ਚ ਆ ਚੁੱਕੇ ਹਨ ਜਦੋਂਕਿ 1,19,504 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.