Faculty Excellence Awards: ‘ਫੈਕਲਟੀ ਐਕਸੀਲੈਂਸ ਐਵਾਰਡ ਸਮਾਰੋਹ’ ਦੌਰਾਨ ਅਧਿਆਪਕਾਂ ਨੂੰ ਕੀਤਾ ਸਨਮਾਨਿਤ

Faculty Excellence Award
ਬਠਿੰਡਾ: ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਕੈਂਪਸ ਡਾਇਰੈਕਟਰ ਡਾ. ਐਮ.ਪੀ. ਪੂਨੀਆ ਅਤੇ ਹੋਰ।

ਵੱਖ-ਵੱਖ ਖੇਤਰਾਂ ਵਿੱਚ ਸਰਵੋਤਮ ਸੇਵਾਵਾਂ ਪ੍ਰਦਾਨ ਕਰਨ ਅਤੇ ਅਹਿਮ ਯੋਗਦਾਨ ਪਾਉਣ  ਫੈਕਲਟੀ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ

(ਸੁਖਨਾਮ) ਬਠਿੰਡਾ। ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ‘ਫੈਕਲਟੀ ਐਕਸੀਲੈਂਸ ਐਵਾਰਡ ਸਮਾਰੋਹ’ ਦਾ ਪ੍ਰਬੰਧ ਕਰਕੇ ਅਕਾਦਮਿਕ, ਰਿਸਰਚ, ਪਲੇਸਮੈਂਟ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿੱਚ ਬਿਹਤਰੀਨ ਯੋਗਦਾਨ ਪਾਉਣ ਵਾਲੇ ਫੈਕਲਟੀ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਐਵਾਰਡ ਸਮਾਗਮ ਵਿੱਚ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਕੈਂਪਸ ਡਾਇਰੈਕਟਰ ਡਾ. ਐਮ.ਪੀ. ਪੂਨੀਆ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਸਮਾਗਮ ਵਿੱਚ ਸ਼ੈਸ਼ਨ 2023-24 ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਰਵੋਤਮ ਸੇਵਾਵਾਂ ਪ੍ਰਦਾਨ ਕਰਨ ਅਤੇ ਅਹਿਮ ਯੋਗਦਾਨ ਪਾਉਣ ਵਾਲੇ 200 ਤੋਂ ਵਧੇਰੇ ਫੈਕਲਟੀ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। Faculty Excellence Awards

 ਡਾ. ਪੂਨੀਆ ਨੇ ਸਮਾਗਮ ’ਚ ਪਹੁੰਚੇ ਲੋਕਾਂ ਨੂੰ ਦਿੱਤੀ ਈਦ ਦੀ ਵਧਾਈ (Faculty Excellence Award )

 ਬੀਐੱਫਜੀਆਈ ਦੇ ਕੈਂਪਸ ਡਾਇਰੈਕਟਰ ਡਾ. ਐਮਪੀ. ਪੂਨੀਆ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਸਾਰਿਆਂ ਨੂੰ ਈਦ ਦੀ ਵਧਾਈ ਦਿੱਤੀ ਅਤੇ ਆਏ ਹੋਏ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਫੈਕਲਟੀ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਬੀ.ਐਫ.ਜੀ.ਆਈ. ਵਿਖੇ ਸਿੱਖਿਆ ਨੂੰ ਗੁਣਵੱਤਾ ਭਰਪੂਰ ਬਣਾਉਣ ਬਾਰੇ ਚਾਨਣਾ ਪਾਇਆ। ਇਸ ਮੌਕੇ ਬੀ.ਐਫ.ਜੀ.ਆਈ. ਵਿਖੇ ਮਿਆਰੀ ਸਿੱਖਿਆ ਲਈ 10 ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਗਈ। ਡਾ. ਪੂਨੀਆ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ 10 ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਈ.ਕਿਊ.ਏ.ਸੀ. ਵੱਲੋਂ ਸਿਫਾਰਸ਼ ਕੀਤੇ ਗਏ ਹੋਰ 30+ ਪ੍ਰੋਗਰਾਮ ਜਲਦੀ ਹੀ ਸ਼ੁਰੂ ਕੀਤੇ ਜਾ ਰਹੇ ਹਨ। ਅੰਤ ਵਿੱਚ ਉਨ੍ਹਾਂ ਨੇ ਇਸ ‘ਫੈਕਲਟੀ ਐਕਸੀਲੈਂਸ ਐਵਾਰਡ ਸਮਾਰੋਹ’ ਦੌਰਾਨ ਐਵਾਰਡ ਹਾਸਲ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ।

Faculty Excellence Award
ਬਠਿੰਡਾ: ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਕੈਂਪਸ ਡਾਇਰੈਕਟਰ ਡਾ. ਐਮ.ਪੀ. ਪੂਨੀਆ ਅਤੇ ਹੋਰ।

ਇਹ ਵੀ ਪੜ੍ਹੋ: Farmers Protest: ਪੰਜਾਬ ਦੇ ਕਿਸਾਨ ਦੇ ਰਹੇ ਹਨ ਥਾਂ-ਥਾਂ ਧਰਨਾ, ਜਾਣੋ ਕੀ ਹੈ ਮਾਮਲਾ

ਇਸ ਸਮਾਗਮ ਦੇ ਮੁੱਖ ਮਹਿਮਾਨ ਅਤੇ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ‘ਫੈਕਲਟੀ ਐਕਸੀਲੈਂਸ ਐਵਾਰਡ ਸਮਾਰੋਹ’ ਦਾ ਸਫਲ ਪ੍ਰਬੰਧ ਕਰਨ ਲਈ ਕੈਂਪਸ ਡਾਇਰੈਕਟਰ ਡਾ. ਐਮ.ਪੀ. ਪੂਨੀਆ ਅਤੇ ਸਮੁੱਚੀ ਪ੍ਰਬੰਧਕੀ ਟੀਮ ਦੇ ਸਾਰਥਿਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ । Faculty Excellence Award

ਇਸ ਮੌਕੇ ਤੇ ਬੀ.ਐਫ.ਜੀ.ਆਈ. ਦੀ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਪਰਮਜੀਤ ਕੌਰ ਧਾਲੀਵਾਲ, ਡਾਇਰੈਕਟਰ ਐਡਮਿਨ ਅਮੀਤੋਜ਼ ਧਾਲੀਵਾਲ, ਐਗਜ਼ੈਕਟਿਵ ਡਾਇਰੈਕਟਰ ਡਾ. ਅਮਾਨਤ ਧਾਲੀਵਾਲ ਤੋਂ ਇਲਾਵਾ ਡਿਪਟੀ ਡਾਇਰੈਕਟਰਜ਼, ਅਸਿਸਟੈਂਟ ਡਾਇਰੈਕਟਰਜ਼, ਪ੍ਰਿੰਸੀਪਲ ਸਹਿਬਾਨ, ਡੀਨ, ਵਿਭਾਗ ਮੁਖੀ ਅਤੇ ਫੈਕਲਟੀ ਮੈਂਬਰ ਹਾਜ਼ਰ ਸਨ ।

LEAVE A REPLY

Please enter your comment!
Please enter your name here