ਦੇਸ਼ ‘ਚ ਕੋਰੋਨਾ ਦੇ 28 ਹਜ਼ਾਰ ਤੋਂ ਵਧ ਨਵੇਂ ਮਾਮਲੇ

Corona India

ਮਰੀਜ਼ਾਂ ਦੀ ਗਿਣਤੀ ਸਾਢੇ ਅੱਠ ਲੱਖ ਦੇ ਕਰੀਬ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ‘ਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਤੇ ਪਿਛਲੇ 24 ਘੰਟਿਆਂ ‘ਚ ਰਿਕਾਰਡ ਸਾਢੇ 28 ਹਜ਼ਾਰ ਤੋਂ ਵਧ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਪੀੜਤਾਂ ਦਾ ਅੰਕੜਾ 8.50 ਲੱਖ ਤੋਂ ਕਰੀਬ ਪਹੁੰਚ ਗਿਆ ਹੈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 28,637 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਇੱਕ ਦਿਨ ‘ਚ ਸਭ ਤੋਂ ਹੈ ਤੇ ਇਸ ਦੌਰਾਨ ਪੀੜਤਾਂ ਦੀ ਗਿਣਤੀ 8,49,553 ਹੋ ਗਈ ਹੈ। ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ 26 ਹਜ਼ਾਰ ਤੋਂ ਵਧ ਮਾਮਲੇ ਸਾਹਮਣੇ ਆ ਰਹੇ ਹਨ।

ਸ਼ਨਿੱਚਰਵਾਰ ਨੂੰ 27,114 ਤੇ ਸ਼ੁੱਕਰਵਾਰ ਨੂੰ 26,506 ਨਵੇਂ ਮਾਮਲੇ ਸਾਹਮਣੇ ਆਏ ਸਨ। ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਤੇ ਇਸ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧ ਰਹੀ ਹੈ। ਪਿਛਲੇ 24 ਘੰਟਿਆਂ ‘ਚ 19,235 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,34,621 ਮਰੀਜ਼ ਠੀਕ ਹ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰਨਾ ਦੇ 2,92,258 ਮਾਮਲੇ ਸਰਗਰਮ ਹਨ। ਪਿਛਲੇ 24 ਘੰਟਿਆਂ ਦੌਰਾਨ 551 ਵਿਅਕਤੀਆਂ ਦੀ ਮੌਤ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 22,674 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ