ਦੇਸ਼ ‘ਚ ਕੋਰੋਨਾ ਦੇ 28 ਹਜ਼ਾਰ ਤੋਂ ਵਧ ਨਵੇਂ ਮਾਮਲੇ

Corona

ਮਰੀਜ਼ਾਂ ਦਾ ਅੰਕੜਾ 8.78 ਲੱਖ ਦੇ ਨੇੜੇ ਢੁੱਕਿਆ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ ਤੇ ਲਗਾਤਾਰ ਦੂਜੇ ਦਿਨ ਵੀ ਰਿਕਾਰਡ ਸਾਢੇ 28 ਹਜ਼ਾਰ ਤੋਂ ਵਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦਾ ਅੰਕੜਾ 8.78 ਲੱਖ ਦੇ ਕਰੀਬ ਪਹੁੰਚ ਗਿਆ ਹੈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 28,701 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਇੱਕ ਦਿਨ ‘ਚ ਸਭ ਤੋਂ ਵਧ ਹੈ ਤੇ ਇਸ ਨਾਲ ਮਰੀਜ਼ਾਂ ਦੀ ਗਿਣਤੀ 8,78,254 ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ 28,637 ਮਾਮਲੇ ਮਿਲੇ ਸਨ। ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਇਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ‘ਚ 18,850 ਮਰੀਜ਼ ਠੀਕ ਹੋਏ ਹਨ ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,53,471 ਮਰੀਜ਼ ਠੀਕ ਹੋ ਚੁੱਕੇ ਹਨ।

ਦੇਸ਼ ‘ਚ ਹਾਲੇ ਵੀ ਕੋਰੋਨਾ ਦੇ 3,01,609 ਮਾਮਲੇ ਜ਼ੇਰੇ ਇਲਾਜ ਅਧੀਨ ਹਨ। ਪਿਛਲੇ 24 ਘੰਟਿਆਂ ਦੌਰਾਨ 500 ਵਿਕਅਤੀਆਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 23,174 ‘ਤੇ ਪੁੱਜ ਗਈ ਹੈ। ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ 7827 ਨਵੇਂ ਮਾਮਲੇ ਮਿਲੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ