ਹੁਣ ਤੱਕ 57 ਕਰੋੜ 22 ਲੱਖ 81 ਹਜ਼ਾਰ 488 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19 ਦੇ 37,571 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਦੌਰਾਨ ਸਰਗਰਮ ਮਾਮਲਿਆਂ ਦੀ ਗਿਣਤੀ ’ਚ 524 ਦੀ ਕਮੀ ਦਰਜ ਕੀਤੀ ਗਈ ਦੇਸ਼ ’ਚ ਵੀਰਵਾਰ ਨੂੰ 54 ਲੱਖ 71 ਹਜ਼ਾਰ 282 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਤੇ ਹੁਣ ਤੱਕ 57 ਕਰੋੜ 22 ਲੱਖ 81 ਹਜ਼ਾਰ 488 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 37,571 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਪੀੜਤਾਂ ਦਾ ਅੰਕੜਾ ਵਧ ਕੇ ਤਿੰਨ ਕਰੋੜ 23 ਲੱਖ 58 ਹਜ਼ਾਰ 829 ਹੋ ਗਿਆ ਹੈ ਇਸ ਦੌਰਾਨ 36 ਹਜ਼ਾਰ 555 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ ਤਿੰਨ ਕਰੋੜ 15 ਲੱਖ 61 ਹਜ਼ਾਰ 635 ਹੋ ਗਈ ਹੈ।
ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.12 ਫੀਸਦੀ
ਇਸ ਦੌਰਾਨ ਸਰਗਰਮ ਮਾਮਲੇ 524 ਘੱਟ ਕੇ 3 ਲੱਖ 63 ਹਜ਼ਾਰ 605 ਰਹਿ ਗਏ ਹਨ ਇਸ ਦੌਰਾਨ 540 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ ਚਾਰ ਲੱਖ 33 ਹਜ਼ਾਰ 589 ਹੋ ਗਿਆ ਹੈ ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.12 ਫੀਸਦੀ, ਰਿਕਵਰੀ ਦਰ ਵਧ ਕੇ 97.54 ਫੀਸਦੀ ਤੇ ਮ੍ਰਿਤਕ ਦਰ 1.34 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ