ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 58 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 941 ਮੌਤਾਂ

    Corona Active

    ਕੋਰੋਨਾ ਦੇ ਹੁਣ ਤੱਕ 26.47 ਲੱਖ ਤੋਂ ਵੱਧ ਮਾਮਲੇ, 19.19 ਲੱਖ ਮਰੀਜ਼ ਹੋਏ ਠੀਕ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ ਇਸ ਦੌਰਾਨ ਪਿਛਲੇ 24 ਘੰਟਿਆਂ ‘ਚ 58 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦਾ ਅੰਕੜਾ 26.47 ਲੱਖ ਤੋਂ ਵੱਧ ਹੋ ਗਿਆ ਹੈ, ਜਦੋਂਕਿ 19.19 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਹੁਣ ਤੱਕ ਠੀਕ ਹੋ ਚੁੱਕੇ ਹਨ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਇੱਕ ਦਿਨ ‘ਚ ਕੋਰੋਨਾ ਦੇ 58,525 ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ 26,47,663 ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਮਿਆਦ ‘ਚ 57,584 ਵਿਅਕਤੀਆਂ ਦੇ ਠੀਕ ਹੋਣ ਨਾਲ ਕੁੱਲ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 19,19,842 ਹੋ ਗਿਆ ਹੈ। ਇਸ ਦੌਰਾਨ 941 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਕੁੱਲ ਅੰਕੜਾ 50,921 ‘ਤੇ ਪਹੁੰਚ ਗਿਆ ਹੈ। ਇਸ ਦਰਮਿਆਨ ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 544 ਤੋਂ ਘੱਟ ਹੋ ਕੇ 6,76,9000 ਹੋ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.