ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 67 ਹਜ਼ਾਰ ਤੋਂ ਵੱਧ ਨਵੇਂ ਮਾਮਲੇ

    Corona India

    1059 ਮਰੀਜ਼ਾਂ ਦੀ ਹੋਈ ਮੌਤ
    ਕਰੀਬ 63 ਹਜ਼ਾਰ ਮਰੀਜ਼ ਹੋਏ ਠੀਕ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਇੱਕ ਦਿਨ ‘ਚ 67 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਮਿਆਦ ‘ਚ ਕਰੀਬ 63 ਹਜ਼ਾਰ ਮਰੀਜ਼ ਠੀਕ ਹੋਏ ਹਨ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 67,151 ਨਵੇਂ ਮਾਮਲਿਆਂ ਨਾਲ ਕੁੱਲ ਮਰੀਜ਼ਾਂ ਦਾ ਅੰਕੜਾ 32,34,475 ਹੋ ਗਿਆ। ਇਸ ਦੌਰਾਨ 63,173 ਮਰੀਜ਼ ਠੀਕ ਹੋਏ ਹਨ ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 24,67,759 ਹੋ ਗਿਆ ਹੈ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕਰੋਨਾ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲਿਆਂ ‘ਚ 2919 ਦਾ ਵਾਧਾ ਹੋਇਆ ਹੈ ਤੇ ਇਨ੍ਹਾਂ ਦੀ ਗਿਣਤੀ 7,07,267 ਹੋ ਗਈ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 1059 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 59,449 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 21.87 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 76.30 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.84 ਫੀਸਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.