ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 94 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਮਿਲੇ

    Corona India

    1114 ਮਰੀਜ਼ਾਂ ਦੀ ਮੌਤ
    78 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਕਹਿਰ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 94 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 1114 ਵਿਅਕਤੀਆਂ ਦੀ ਮੌਤ ਹੋਈ ਹੈ ਤੇ 78 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋਏ ਹਨ।

    Corona India

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਅੱਜ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 94,372 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਮਰੀਜ਼ਾਂ ਦਾ ਅੰਕੜਾ 47,54,357 ‘ਤੇ ਪਹੁੰਚ ਗਿਆ ਤੇ ਇਸ ਦੌਰਾਨ 1,114 ਵਿਅਕਤੀਆਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 78,586 ਹੋ ਗਈ। ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 78,399 ਵਧ ਕੇ 37,02,596’ਤੇ ਪਹੁੰਚ ਗਈ ਹੈ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕੋਰੋਨਾ ਦੇ ਨਵੇਂ ਮਾਮਲੇ ਜ਼ਿਆਦਾ ਹੋਣ ਕਾਰਨ ਸਰਗਰਮ ਮਾਮਲੇ 14,859 ਵਧ ਕੇ 9,73,174 ਹੋ ਗਏ ਹਨ। ਦੇਸ਼ ਦੇ ਸਿਰਫ਼ 11 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਸਰਗਰਮ ਮਾਮਲੇ ਘੱਟ ਹੋਏ ਹਨ, ਜਿਨ੍ਹਾਂ ‘ਚ ਸਭ ਤੋਂ ਜ਼ਿਆਦਾ ਤਮਿਲਨਾਡੂ ‘ਚ 808 ਤੇ ਉਸ ਤੋਂ ਬਾਅਦ ਬਿਹਾਰ ‘ਚ 794 ਮਰੀਜ਼ ਘੱਟ ਹੋਏ ਹਨ। ਦੇਸ਼ ‘ਚ ਸਰਗਰਮ ਮਾਮਲੇ 20.47 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 77.88 ਫੀਸਦੀ ਹੈ, ਜਦੋਂਕਿ ਮ੍ਰਿਤਕ ਦਰ 1.65 ਫੀਸਦੀ ਹੈ।

    • ਪਿਛਲੇ 24 ਘੰਟਿਆਂ ਦੌਰਾਨ 94,372 ਨਵੇਂ ਮਾਮਲੇ
    • ਹੁਣ ਤੱਕ ਕੁੱਲ ਮ੍ਰਿਤਕਾਂ ਦੀ ਗਿਣਤੀ 78,586
    • ਸਰਗਰਮ ਮਾਮਲੇ 20.47 ਫੀਸਦੀ
    • ਠੀਕ ਹੋਣ ਵਾਲਿਆਂ ਦੀ ਦਰ 77.88 ਫੀਸਦੀ
    • ਮ੍ਰਿਤਕ ਦਰ 1.65 ਫੀਸਦੀ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.