ਦੇਸ਼ ‘ਚ ਕੋਰੋਨਾ ਦੇ 98 ਹਜ਼ਾਰ ਤੋਂ ਵੱਧ ਮਾਮਲੇ ਮਿਲੇ

Corona

94 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਦਾ ਅੰਕੜਾ 54 ਲੱਖ ਤੋਂ ਵੱਧ ਹੋ ਗਿਆ ਹੈ। ਹਾਲਾਂਕਿ 94 ਹਜ਼ਾਰ ਤੋਂ ਵੱਧ ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।

Corona India

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 98,825 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦਾ ਅੰਕੜਾ 54,00,619 ਹੋ ਗਿਆ ਹੈ ਜਦੋਂਕਿ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 94,612 ਵੱਧ ਕੇ 43,03,043 ਹੋ ਗਈ। ਇਸ ਦੌਰਾਨ 1133 ਮਰੀਜ਼ਾਂ ਦੀ ਮੌਤ ਹੋ ਗਈ। ਦੇਸ਼ ‘ਚ ਹੁਣ 86,752 ਕੋਰੋਨਾ ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ। ਅੰਕੜਿਆਂ ਅਨੁਸਾਰ ਸਰਗਰਮ ਮਾਮਲਿਆਂ ਦੀ ਗਿਣਤੀ ‘ਚ ਕਮੀ ਆਈ ਹੈ ਤੇ ਇਹ 10,10,824 ਹੋ ਗਈ ਹੈ। ਦੇਸ਼ ਦੇ ਸਿਰਫ਼ 15 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਸਰਗਰਮ ਮਾਮਲੇ ਘੱਟ ਹੋਏ ਹਨ, ਜਿਨ੍ਹਾਂ ‘ਚ ਸਭ ਤੋਂ ਜ਼ਿਆਦਾ ਮਹਾਂਰਾਸ਼ਟਰ ‘ਚ 3407 ਤੇ ਉਸ ਤੋਂ ਬਾਅਦ ਆਂਧਰਾ ਪ੍ਰਦੇਸ਼ ‘ਚ 2660 ਤੇ ਕਰਨਾਟਕ ‘ਚ 2565 ਮਰੀਜ਼ ਘੱਟ ਹੋਏ ਹਨ। ਦੇਸ਼ ‘ਚ ਸਰਗਰਮ ਮਾਮਲੇ 18.72 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 79.68 ਫੀਸਦੀ ਜਦੋਂਕਿ ਮ੍ਰਿਤਕ ਦਰ 1.61 ਫੀਸਦੀ ਹੈ।

  • ਕੋਰੋਨਾ ਮਰੀਜ਼ਾਂ ਦਾ ਅੰਕੜਾ 54 ਲੱਖ ਤੋਂ ਵੱਧ
  • ਸਰਗਰਮ ਮਾਮਲੇ 18.72 ਫੀਸਦੀ
  • ਠੀਕ ਹੋਣ ਵਾਲਿਆਂ ਦੀ ਦਰ 79.68 ਫੀਸਦੀ
  • ਮ੍ਰਿਤਕ ਦਰ 1.61 ਫੀਸਦੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.