ਅਜੇ ਹੋਰ ਛੱਡਿਆ ਜਾਵੇਗਾ ਭਾਖੜਾ ਡੈਮ ਵਿੱਚੋਂ ਪਾਣੀ

Water, Released, Bhaka Dam

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ‘ਚ ਬੁੱਧਵਾਰ ਨੂੰ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਵੱਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ‘ਚ ਪਾਣੀ ਦੇ ਪੱਧਰ ਬਾਰੇ ਜਾਣਕਾਰੀ ਦਿੱਤੀ ਗਈ। ਬੀ. ਬੀ. ਐੱਮ. ਬੀ. ਦੇ ਚੇਅਰਮੈਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਖੜਾ ਡੈਮ ‘ਚੋਂ ਅਜੇ ਹੋਰ ਪਾਣੀ ਛੱਡਿਆ ਜਾਵੇਗਾ। (Bhakra Dam)

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 6 ਵਜੇ ਤੱਕ ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1679.5 ਸੀ ਅਤੇ ਇਸ ਨੂੰ 5 ਫੁੱਟ ਹੋਰ ਘਟਾ ਕੇ 1675 ਫੁੱਟ ‘ਤੇ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ 19 ਹਜ਼ਾਰ ਕਿਊਸਿਕ ਅਤੇ ਬਾਅਦ ‘ਚ 40 ਹਜ਼ਾਰ ਕਿਊਸਿਕ ਪਾਣੀ ਭਾਖੜਾ ਡੈਮ ‘ਚੋਂ ਛੱਡਿਆ ਗਿਆ ਸੀ। ਚੇਅਰਮੈਨ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਹਾਲਾਤ ਬਹੁਤ ਮੁਸ਼ਕਲ ਸੀ ਪਰ ਉਨ੍ਹਾਂ ਨੂੰ ਸਮਝਦਾਰੀ ਨਾਲ ਨਜਿੱਠ ਲਿਆ ਗਿਆ ਹੈ। ਫਿਲਹਾਲ ਬੋਰਡ ਵਲੋਂ ਅੱਜ ਤੋਂ ਛੱਡੇ ਜਾ ਰਹੇ ਪਾਣੀ ਨੂੰ ਘਟਾਉਣਾ ਦਾ ਅੰਦਾਜ਼ਾ ਜਤਾਇਆ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਵੀ ਜਾਣਕਾਰੀ ਦਿੰਦੇ ਹਏ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਮੌਸਮ ਠੀਕ ਰਹੇਗਾ ਅਤੇ ਜ਼ਿਆਦਾ ਬਾਰਸ਼ ਨਹੀਂ ਹੋਵੇਗੀ, ਜਿਸ ਨਾਲ ਪਾਣੀ ਦਾ ਵਹਾਅ ਘਟੇਗਾ ਅਤੇ ਹਾਲਾਤ ‘ਚ ਸੁਧਾਰ ਹੋਵੇਗਾ।