Road Accident: (ਵਿਜੈ ਹਾਂਡਾ) ਗੁਰੂਹਰਸਹਾਏ । ਫਿਰੋਜ਼ਪੁਰ-ਫ਼ਾਜ਼ਿਲਕਾ ਜੀਟੀ ਰੋਡ ’ਤੇ ਸਥਿਤ ਪਿੰਡ ਲਾਲਚੀਆਂ ਤੇ ਗੁੱਦੜ ਢੰਡੀ ਦੇ ਵਿਚਕਾਰ ਵਾਪਰੇ ਦਰਦਨਾਕ ਸੜਕੀ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਫਾਜ਼ਿਲਕਾ ਜੀਟੀ ਰੋਡ ’ਤੇ ਪਿੰਡ ਲਾਲਚੀਆਂ ਤੇ ਗੁੱਦੜ ਢੰਡੀ ਦੇ ਨਜ਼ਦੀਕ ਇਕ ਸੜਕ ’ਤੇ ਟਰੈਕਟਰ-ਟਰਾਲੀ ਖੜਾ ਸੀ ਤੇ ਪਿਛੋਂ ਆ ਰਹੇ ਮੋਟਰਸਾਈਕਲ ਦੀ ਖੜੀ ਟਰਾਲੀ ਨਾਲ ਟੱਕਰ ਹੋ ਗਈ ਤੇ ਇਸ ਹਾਦਸੇ ਵਿੱਚ ਮਾਂ-ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ ।
ਇਹ ਵੀ ਪੜ੍ਹੋ: War Against Drugs: ਐਸ.ਐਸ.ਪੀ ਦੀ ਅਗਵਾਈ ਹੇਠ ਸੁਨਾਮ ‘ਚ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ

ਪਰਿਵਾਰਿਕ ਮੈਂਬਰਾਂ ਅਨੁਸਾਰ ਮਾਂ ਪੁੱਤਰ ਵਿਆਹ ਦੇ ਕਾਰਡ ਵੰਡਣ ਲਈ ਜਾ ਰਹੇ ਸਨ ਤੇ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਫੋਜਾ ਸਿੰਘ ਸਰਾਰੀ ਵੱਲੋਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।