ਨਾਭਾ (ਤਰੁਣ ਕੁਮਾਰ ਸ਼ਰਮਾ)। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਮਾਤਾ ਜੀ (Mother of Bhagwant Maan) ਨਾਭਾ ਪੁੱਜੇ ਹੋਏ ਹਨ। ਜਾਣਕਾਰੀ ਅਨੁਸਾਰ ਉਹ ਨਾਭਾ ਨੇੜਲੇ ਪਿੰਡ ਘਣੀਵਾਲ ਵਿਖੇ ਕਿਸੇ ਭੋਗ ਸਮਾਰੋਹ ‘ਚ ਸ਼ਾਮਲ ਹੋਣ ਪੁੱਜੇ ਹਨ। ਇਸ ਦੋਰਾਨ ਉਹ ਹਲਕਾ ਵਿਧਾਇਕ ਦੇਵ ਮਾਨ ਦੇ ਦਫਤਰ ਵਿਖੇ ਪੁੱਜੇ ਜਿੱਥੇ ਉਨ੍ਹਾਂ ਚਾਹ ਦਾ ਕੱਪ ਸਾਂਝਾ ਕਰਦਿਆਂ ਵਿਧਾਇਕ ਦੇਵ ਮਾਨ ਨਾਲ ਗੱਲਬਾਤ ਸਾਂਝੀ ਕੀਤੀ।















