ਹਲਵਾਰਾ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਣ ਦਾ ਮਤਾ ਪੇਸ਼

Shaheed Kartar Singh Sarabha

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਜਾਰੀ ਰੱਖਿਆ ਗਿਆ। ਵਿਰੋਧੀ ਸਦਨ ’ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ। ਦੱਸ ਦਈਏ ਕਿ ਅੱਜ ਨਸ਼ਿਆਂ ਅਤੇ ਹੋਰ ਮੁੱਦਿਆਂ ’ਤੇ ਸਦਨ ਅੰਦਰ ਵੱਡੀ ਬਹਿਸ ਕੀਤੀ ਜਾਣੀ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਵਾਰਾ ਵਿਖੇ ਬਣਾਏ ਜਾ ਰਹੇ ਹਵਾਈ ਅੰਡੇ ਦਾ ਨਾਂਅ ਸ੍ਰੀ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦੇ ਨਾਂਅ ’ਤੇ ਰੱਖਣ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਲਈ ਅੰਤਰਰਾਸ਼ਟਰੀ ਹਵਾਬਾਜ਼ੀ ਮੰਤਰਾਲੇ ਨੂੰ ਪ੍ਰਸਤਾਵ ਭੇਜ ਕੇ ਸਿਫਾਰਿਸ਼ ਕੀਤੀ ਜਾਵੇਗੀ। ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਇਜਲਾਸ ਦੇ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੰਗੇ ਜਾ ਕੇ ਨਾਅਰੇਬਜ਼ੀ ਕੀਤੀ ਗਈ। ਮੰਨਿਆ ਜਾ ਰਿਹਾ ਹੈ ਕਿ ਅੱਜ ਕਈ ਪ੍ਰਸਤਾਵਾਂ ’ਤੇ ਮੋਹਰ ਲੱਗ ਸਕਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ