
Admission Campaign: (ਸੁਸ਼ੀਲ ਕੁਮਾਰ) ਭਾਦਸੋਂ । ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਦਾਖਲਾ ਮੁਹਿੰਮ ਤਹਿਤ ਜਗਜੀਤ ਸਿੰਘ ਨੌਹਰਾ ਬੀ ਪੀ ਈ ਓ ਭਾਦਸੋਂ-2 ਦੀ ਅਗਵਾਈ ਹੇਠ ਚਲ ਰਹੀ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਦੀ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗ੍ਰਾਮ ਪੰਚਾਇਤ ਮੱਲੇਵਾਲ ਅਤੇ ਗ੍ਰਾਮ ਪੰਚਾਇਤ ਮੱਲੇਵਾਲ ਪੱਤੀ ਨਾਲ ਮਿਲ ਕੇ ਸਰਕਾਰੀ ਪ੍ਰਾਇਮਰੀ ਸਕੂਲ ਮੱਲੇਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੇਵਾਲ ਦੇ ਸਟਾਫ਼ ਨੇ ਸਾਂਝੇ ਰੂਪ ਵਿੱਚ ਪਿੰਡ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ:Punjab Government: ਪੰਜਾਬ ਸਰਕਾਰ ਵੱਲੋਂ ਸਕੂਲਾਂ ਅੰਦਰ ਸਿਆਸੀ ਦਖਲ ਵਧਾਉਣ ਦਾ ਸਖ਼ਤ ਵਿਰੋਧ
ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਨਗਰ ਨਿਵਾਸੀਆਂ ਨੂੰ ਜਾਣੂੰ ਕਰਵਾਇਆ ਗਿਆ ਅਤੇ ਸਰਕਾਰੀ ਸਕੂਲਾਂ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਵਰਨਣ ਕੀਤਾ ਗਿਆ। ਨਗਰ ਨਿਵਾਸੀਆਂ ਨੂੰ ਵੱਧ ਤੋਂ ਵੱਧ ਬੱਚਿਆਂ ਦੇ ਦਾਖਲੇ ਕਰਵਾਉਣ ਲਈ ਬੇਨਤੀ ਕੀਤੀ ਅਤੇ ਹਰ ਪੱਖੋਂ ਬੱਚਿਆਂ ਦੇ ਵਿਕਾਸ ਬਾਰੇ ਭਰੋਸਾ ਦਿਵਾਇਆ ਗਿਆ। ਇਸ ਮੌਕੇ ਸਰਪੰਚ ਗੁਰਬਚਨ ਸਿੰਘ ਬਿੱਲੂ, ਨਾਜ਼ਰ ਸਿੰਘ ਨਾਜੀ ਮੱਲੇਵਾਲ, ਗੁਰਪ੍ਰੀਤ ਸਿੰਘ,ਦੀਪਾ ਮੈਂਬਰ,ਮੈਡਮ ਜਤਿੰਦਰ ਕੌਰ, ਮੇਜ਼ਰ ਸਿੰਘ ਹੈੱਡ ਟੀਚਰ,ਰਾਮ ਪਿਆਰਾ ਸਿੰਘ,ਜੀਤ ਸਿੰਘ ਸਾਬਕਾ ਪੰਚ, ਹਰਦੇਵ ਸਿੰਘ,ਹਰਕਰਨ ਸਿੰਘ, ਗੁਰਵਿੰਦਰ ਸਿੰਘ ਪੰਚ,ਨੈਬ ਖਾਨ ਪੰਚ, ਮਨਜੀਤ ਸਿੰਘ ਸਾਬਕਾ ਸਰਪੰਚ,ਮਾਸਟਰ ਸਤਨਾਮ ਪਾਲੀਆ, ਮਾਸਟਰ ਕਰਮਜੀਤ ਸਿੰਘ ਅਤੇ ਧਰਮਿੰਦਰ ਸਿੰਘ ਸ਼ਾਮਲ ਸਨ। Admission Campaign