ਫੋਟੋ ਗ੍ਰਾਫੀ ਦਾ ਕੰਮ ਕਰਦੇ ਸਨ ਉਕਤ ਨੌਜਵਾਨ
ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼) ਪਿੰਡ ਸੀਂਗੋ ਕੋਲ ਬਹਿਮਣ ਵਾਲੀ ਸੜਕ ‘ਤੇ ਬੀਤੀ ਦੇਰ ਸਾਮ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ (accident) ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਿਸ ਨਾਲ ਇਲਾਕੇ ਅਤੇ ਮ੍ਰਿਤਕਾਂ ਦੇ ਪਿੰਡਾਂ ‘ਚ ਸੋਗ ਦੀ ਲਹਿਰ ਫੈਲ ਗਈ ਮ੍ਰਿਤਕਾਂ ਵਿੱਚੋ ਇੱਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਦੋਂ ਕਿ ਦੂਜੇ ਦੀ ਦੋ ਸਾਲ ਪਹਿਲਾਂ ਹੀ ਸ਼ਾਦੀ ਹੋਈ ਸੀ। ਮ੍ਰਿਤਕ ਦੇ ਰਿਸਤੇਦਾਰ ਹਰਪ੍ਰੀਤ ਸਿੰਘ ਬਹਿਮਣ ਨੇ ਦੱਸਿਆ ਕਿ ਇੰਦਰਜੀਤ ਸਿੰਘ ਅਤੇ ਰਾਜਾ ਸਿੰਘ ਰਾਏਪੁਰ ਬਠਿੰਡਾ ਤੋਂ ਫੋਟੋਆਂ ਬਣਵਾ ਕੇ ਉਸ ਨੂੰ ਪਿੰਡ ਛੱਡ ਕੇ ਵਾਪਸ ਆਪਣੇ ਪਿੰਡ ਮੋਟਰਸਾਈਕਲ ‘ਤੇ ਉੱਡਤ ਭਗਤ ਰਾਮ ਅਤੇ ਰਾਏਪੁਰ ਜਾ ਰਹੇ ਸਨ ਰਸਤੇ ਵਿੱਚ ਅਚਾਨਕ ਉਕਤ ਸਥਾਨਕ ਕੋਲ ਆ ਕੇ ਉਨ੍ਹਾਂ ਦਾ ਮੋਟਰਸਾਈਕਲ ਇਕ ਦਰੱਖਤ ਨਾਲ ਟਕਰਾ ਗਿਆ।
ਹਾਦਸੇ ਦਾ ਪਤਾ ਚਲਦਿਆਂ ਹੀ ਸਹਾਰਾ ਕਲੱਬ ਦੇ ਵਰਕਰ ਹੈਪੀ ਸਿੰਘ ਐਂਬੂਲੈਸ ਲੈ ਕੇ ਮੌਕੇ ਤੇ ਪੁੱਜ ਗਏ ਪਰ ਉਦੋਂ ਤੱਕ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੂਸਰਾ ਨੌਜਵਾਨ ਰਸਤੇ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਉੱਡਤ ਭਗਤ ਰਾਮ ਅਤੇ ਰਾਜਾ ਸਿੰਘ ਵਾਸੀ ਰਾਏਪੁਰ ਵਜੋਂ ਹੋਈ ਹੈ ਜੋ ਕਿ ਫੋਟੋਗ੍ਰਾਫੀ ਦਾ ਕੰਮ ਕਰਦੇ ਸਨ ਮ੍ਰਿਤਕਾਂ ਦੀਆਂ ਲਾਸ਼ਾਂ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਂਚ ਅਧਿਕਾਰੀ ਸੱਤਪਾਲ ਸਿੰਘ ਨੇ ਵਾਰਸਾਂ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।