ਸਾਡੀ ਸਰਕਾਰ ਦਾ ਮਕਸਦ ਲੋਕਾਂ ਨੂੰ ਰੁਜ਼ਗਾਰ ਦੇਣਾ ਨਾ ਕੀ ਖੋਹਣਾ : ਭਗਵੰਤ ਮਾਨ
- ਕੋਈ ਵੀ ਮੋਟਰਸਾਈਕਲ ਰੇਹੜੀਆਂ (Motorcycle Rehri ) ਬੰਦ ਨਹੀਂ ਹੋਣਗੀਆਂ
(ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਰਾਜ਼ਗੀ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਮੋਟਰਸਾਈਕਲ ਰੇਹੜੀਆਂ (Motorcycle Rehri ) ’ਤੇ ਪਾਬੰਦੀ ਲਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਪਰ ਟਰਾਂਸਪੋਰਟ ਵਿਭਾਗ ਦੇ ਇਸ ਫੈਸਲੇ ’ਤੇ ਭਗਵੰਤ ਮਾਨ ਕਾਫੀ ਨਾਰਾਜ਼ ਤੇ ਗੁੱਸੇ ਦਿਸੇ। ਅੱਜ ਮੁੱਖ ਮੰਤਰੀ ਨੇ ਟਰਾਂਸਪੋਰਟ ਮੰਤਰੀ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਈਕਲ ਰੇਹੜੀ ਤੋਂ ਆਪਣੀ ਦੋ ਵਕਤ ਦੀ ਰੋਟੀ ਕਮਾਉਂਦੇ ਹਨ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦਿੱਤੇ ਹਨ ਕਿ ਕੋਈ ਵੀ ਮੋਟਰਸਾਈਕਲ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਕਰਾਰ ਦਾ ਟੀਚਾ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ ਨਾ ਕਿ ਕਿਸੇ ਦਾ ਰੁਜ਼ਗਾਰ ਖੋਹਣਾ।
ਜਿਕਰਯੋਗ ਹੈ ਕਿ ਟਰਾਂਸਪੋਰਟ ਵਿਭਾਗ ਨੇ ਬੀਤੇ ਦਿਨੀਂ ਲੋਕਾਂ ਵੱਲੋਂ ਮੋਟਰਸਾਈਕਲ ਜੋੜ ਕੇ ਬਣਾਈਆਂ ਗਈਆਂ ਜੁਗਾੜੂ ਰੇਹੜੀਆਂ ’ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਸੀ। ਇਸ ਫੈਸਲੇ ਤੋਂ ਬਾਅਦ ਸਰਕਾਰ ’ਤੇ ਲੋਕਾਂ ਵੱਲੋਂ ਸਵਾਲ ਚੁੱਕੇ ਗਏ ਸਨ ਕਿ ਇਸ ਨਾਲ ਉਨ੍ਹਾਂ ਦੇ ਰੁਜ਼ਗਾਰ ਖਤਮ ਹੋ ਜਾਣਗੇ। ਇਸ ਫੈਸਲੇ ਨੂੰ ਲੈ ਕੇ ਵੀ ਵਿਰੋਧੀ ਪਾਰਟੀਆਂ ਨੇ ਵੀ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ। ਪਰ ਹੁਣ ਇਹ ਸਰਕਾਰ ਨੇ ਆਦੇਸ਼ ਵਾਪਸ ਲੈ ਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ