Abohar News: ਖੂਈਆਂ ਸਰਵਰ/ਅਬੋਹਰ (ਮੇਵਾ ਸਿੰਘ)। ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਖੂਈਆਂ ਸਰਵਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗਸ਼ਤ ਅਤੇ ਚੈਕਿੰਗ ਦੌਰਾਨ ਪੁਲਿਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ 1 ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ।
ਮੁਲਜ਼ਮ ਦੀ ਪਛਾਣ ਧਰਮਪੁਰਾ ਪਿੰਡ ਦੇ ਰਹਿਣ ਵਾਲੇ ਰਮੇਸ਼ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਖੂਈਆਂ ਸਰਵਰ ਪੁਲਿਸ ਟੀਮ ਗਸ਼ਤ ਕਰਦਿਆਂ ਜਦੋਂ ਕੱਲਰਖੇੜਾ ਪਿੰਡ ਤੋਂ ਪੰਨੀਵਾਲਾ ਮਾਹਲਾ ਵੱਲ ਜਾ ਰਹੀ ਸੀ, ਤਾਂ ਉਨ੍ਹਾਂ ਨੂੰ ਇੱਕ ਸ਼ੱਕੀ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਨੂੰ ਰੋਕਿਆ ਅਤੇ ਡਰਾਈਵਰ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਪੁਲਿਸ ਨੂੰ 1 ਕਿੱਲੋ ਅਫੀਮ ਬਰਾਮਦ ਹੋਈ। Abohar News
Read Also : ਸਿਡਨੀ ਟੈਸਟ ਦੇ ਪਹਿਲੇ ਦਿਨ ਸਿਰਫ 45 ਓਵਰਾਂ ਦੀ ਖੇਡ
ਪੁਲਿਸ ਨੇ ਤੁਰੰਤ ਇਕ ਕਿਲੋ ਅਫੀਮ ਅਤੇ ਮੋਟਰਸਾਈਕਲ ਜ਼ਬਤ ਕਰਕੇ ਮੁਲਜ਼ਮ ਰਮੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਕਤ ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਭੇਜ ਦਿੱਤਾ ਗਿਆ।














