ਦਿਨ-ਦਿਹਾੜੇ ਵੱਡੀ ਵਾਰਦਾਤ, ਪਿਸਤੌਲ ਦੀ ਨੋਕ ’ਤੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ

Sach Kahoon Punjabi Desk Picture
Published On

ਸੀਸੀ ਟੀਵੀ ਕੈਮਰਿਆਂ ਦੀ ਮੱਦਦ ਨਾਲ ਲੁਟੇਰਿਆਂ ਦੀ ਭਾਲ ਸ਼ੁਰੂ (Crime News)

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੀ ਰੋਜ਼ ਇਨਕਲੇਵ ਕਲੌਨੀ ਦੇ ਗੇਟ ’ਤੇ ਅੱਜ ਦਿਨ ਦਿਹਾੜੇ 2 ਨਕਾਬਪੋਸ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਘਟਨਾ ਦਾ ਪਤਾ ਚਲਦੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀ ਟੀਵੀ ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। Crime News

ਇਹ ਵੀ ਪੜ੍ਹੋ: ਬਿਜਲੀ ਗਰਿੱਡ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਹੋਈ ਠੱਪ

ਜਾਣਕਾਰੀ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਆਂ ਵਾਲਾ ਕਲਾਂ ਦੇ ਰਹਿਣ ਵਾਲਾ ਨੌਜਵਾਨ ਬੱਸ ਸਟੈਂਡ ਫਰੀਦਕੋਟ ਤੋਂ ਤਲਵੰਡੀ ਰੋਡ ਵੱਲ ਨੂੰ ਜਾ ਰਿਹਾ ਸੀ ਤਾਂ ਰਾਸਤੇ ਵਿਚ ਖੜ੍ਹੇ ਦੋ ਨੌਜਵਾਨਾਂ ਨੇ ਪਿਸਟਲ ਦੀ ਨੋਕ ’ਤੇ ਮੋਟਰਸਾਈਕਲ ਖੋਹ ਲਿਆ। ਪੀੜਤ ਨੌਜਵਾਨ ਦੱਸਿਆ ਕਿ ਦੋ ਅਣਪਛਾਤੇ ਨੌਜਵਾਨ ਆਏ ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ। ਉਸ ਨੂੰ ਘਿਰ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਪਿਸਤੌਲ ਦਿਖਾ ਕੇ ਮਾਰ ਦੇਣ ਦੀ ਧਮਕੀ ਦਿੱਤੀ ਅਤੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਨੌਜਵਾਨ ਦੇ ਬਿਆਨ ’ਤੇ ਪੁਲਿਸ ਜਾਂਚ ਸ਼ੁਰੂ ਕਰ ਦਿੱਤੀ ਹੈ। Crime News

ਇਸ ਮੌਕੇ ਘਟਨਾ ਦਾ ਪਤਾ ਚਲਦੇ ਹੀ ਮੌਕੇ ’ਤੇ ਪਹੁੰਚੇ ਡੀਐਸਪੀ ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇੱਥੇ ਇਕ ਲੜਕਾ ਆਪਣਾ ਮੋਟਰਸਾਈਕਲ ਲੈ ਕੇ ਜਾ ਰਿਹਾ ਸੀ, ਜਿਸ ਤੋਂ 2 ਲੜਕੇ ਪਿਸਤੌਲ ਦਿਖਾ ਕੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ ਹਨ। ਉਹਨਾਂ ਕਿਹਾ ਕਿ ਪੁਲਿਸ ਮੌਕੇ ’ਤੇ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇਗਾ।

About The Author

Related Posts