Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Road Accident
Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Road Accident: ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਤੇ ਨਥੇਹਾ ਵਿਚਕਾਰ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ, ਜਦੋਂ ਕਿ ਕਾਰ ਤੇ ਮੋਟਰਸਾਈਕਲ ਨੁਕਸਾਨੇ ਗਏ ਹਨ। ਜਾਣਕਾਰੀ ਅਨੁਸਾਰ ਕਾਰ ਅਤੇ ਮੋਟਰਸਾਈਕਲ ਦੋਵੇਂ ਹੀ ਤਲਵੰਡੀ ਸਾਬੋ ਤੋਂ ਸਰਦੂਲਗੜ੍ਹ ਵੱਲ ਜਾ ਰਹੇ ਸਨ, ਅਚਾਨਕ ਘਟਨਾ ਸਥਾਨ ’ਤੇ ਜਾ ਕੇ ਮੋਟਰਸਾਈਕਲ ਸਵਾਰ ਨੇ ਆਪਣਾ ਮੋਟਰਸਾਈਕਲ ਬਿਨਾਂ ਪਿੱਛੇ ਦੇਖਿਆ।

ਇਹ ਖਬਰ ਵੀ ਪੜ੍ਹੋ : Punjab News: ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ 1158 ਪ੍ਰੋਫੈਸਰਾਂ, ਲਾਇਬ੍ਰੇਰੀਅਨਾਂ ਤੇ ਪੁਲਿਸ ਵਿਚਾਲੇ ਖਿੱ…

ਪਿੰਡ ਨੰਗਲਾ ਵੱਲ ਮੋੜ ਦਿੱਤਾ, ਜਿਸ ਨਾਲ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨਾਲ ਜਾ ਟਕਰਾਇਆ। ਜਿਸ ਵਿੱਚ ਪਿੰਡ ਨੰਗਲਾ ਦੀ ਫੈਕਟਰੀ ਵਿੱਚ ਕੰਮ ਕਰਦਾ ਮੋਟਰਸਾਈਕਲ ਸਵਾਰ ਰਾਮ ਬਿਲਾਸ ਯਾਦਵ (40) ਪੁੱਤਰ ਲਖਵੀਰ ਯਾਦਵ ਵਾਸੀ ਅਲਵਰ ਜ਼ਿਲ੍ਹਾ ਰਾਜਸਥਾਨ ਦੀ ਦਰਦਨਾਕ ਮੌਤ ਹੋ ਗਈ।ਇਸ ਸਬੰਧੀ ਤਲਵੰਡੀ ਸਾਬੋ ਦੀ ਥਾਣਾ ਮੁਖੀ ਮੈਡਮ ਸਰਬਜੀਤ ਕੌਰ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀ ਹੈ ਤੇ ਮਿ੍ਰਤਕ ਦੇ ਵਾਰਸ ਆਉਣ ’ਤੇ ਹੀ ਉਨ੍ਹਾਂ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ। Road Accident