Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਇੱਕ ਗੰਭੀਰ ਜ਼ਖਮੀ

Accident
Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਇੱਕ ਗੰਭੀਰ ਜ਼ਖਮੀ

ਨੈਸ਼ਨਲ ਹਾਈਵੇ 54 ’ਤੇ ਵਾਪਰਿਆ ਹਾਦਸਾ | Road Accident

Road Accident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਦੇਰ ਰਾਤ ਫਰੀਦਕੋਟ ਦੇ ਨੈਸ਼ਨਲ ਹਾਈਵੇ 54 ਅੰਮ੍ਰਿਤਸਰ-ਬਠਿੰਡਾ ਰੋਡ ’ਤੇ ਪਿੰਡ ਪੱਕਾ ਕੋਲ ਇੱਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰੀ ਗਈ, ਜਿਸ ਦੌਰਾਨ ਇੱਕ ਮੋਰਟਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਦੂਜਾ ਮੋਰਟਸਾਈਕਲ ਸਵਾਰ ਨੂੰ ਕਾਫੀ ਗੰਭੀਰ ਸੱਟਾਂ ਵੱਜੀਆਂ ਜਿਸ ਨੂੰ ਇਲਾਜ ਲਈ ਮੇਡੀਕਲ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: Crime News: ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗਿਰੋਹ ਹਥਿਆਰਾਂ ਸਮੇਤ ਕਾਬੂ

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪੁੱਜੀ ਜਿਨ੍ਹਾਂ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਇਸ ਮੌਕੇ ਥਾਣਾ ਮੁਖੀ ਰਜੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਟਹਿਣਾ ਦੇ ਕੋਲ ਇੱਕ ਤੇਜ਼ ਵਾਹਨ ਵੱਲੋਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਦੇ ਚੱਲਦੇ ਮੋਟਰਸਾਈਕਲ ’ਤੇ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਗਿਆ ਉਹਨਾਂ ਦੱਸਿਆ ਕਿ ਹਾਲੇ ਤੱਕ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਕਿਉਂਕਿ ਜਖਮੀ ਵਿਅਕਤੀ ਹਾਲੇ ਕੁਝ ਦੱਸਣ ਦੀ ਹਾਲਤ ਵਿੱਚ ਨਹੀਂ ਹੈ ਜਿਵੇਂ ਮਰੀਜ਼ ਨੂੰ ਹੋਸ਼ ਆਵੇਗਾ ਤਾਂ ਉਸ ਦੇ ਬਿਆਨ ਦਰਜ ਕੀਤੇ ਜਾਣਗੇ ਤੇ ਫਿਰ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਫਿਲਹਾਲ ਟੱਕਰ ਮਾਰਨ ਵਾਲੇ ਵਾਹਨ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ ਜੋ ਮੌਕੇ ਤੋਂ ਫਰਾਰ ਹੋ ਗਿਆ ਸੀ।