ਮਾਊਂਟ ਲਿਟਰਾ ਜ਼ੀ ਸਕੂਲ ਨੇ ਕਰੋਨਾ ਯੋਧਿਆਂ ਨੂੰ ਕੀਤਾ ਸਨਮਾਨਿਤ
(ਸੁਖਨਾਮ) ਬਠਿੰਡਾ। ਮਾਊਂਟ ਲਿਟਰਾ ਜ਼ੀ ਸਕੂਲ ਵੱਲੋਂ ਅੱਜ ਤਿਗਿਆ’ ਪੋ੍ਰੋਗਰਾਮ ਅਧੀਨ ਦੇਸ਼ ਅੰਦਰ ਕਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਯੋਗਦਾਨ ਪਾਉਣ ਵਾਲੇ ਡਾਕਟਰਾਂ, ਸਿਹਤ ਕਰਮਚਾਰੀਆਂ, ਪੁਲਿਸ ਅਧਿਕਾਰੀ ਅਤੇ ਹੋਰ ਕਰੋਨਾ ਯੋਧਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਅਰਵਿੰਦਪਾਲ ਸਿੰਘ ਸੰਧੂ ਨੇ ਮੁੱਖ ਮਹਿਮਾਨ, ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ, ਡਾ. ਜੀ ਐਸ ਨਾਗਪਾਲ ਅਤੇ ਰਿਤੇਸ਼ ਹਾਂਡਾ ਸੀ.ਈ.ਓ. ਜੀ ਲਰਨ ਲਿਮਟਿਡ ਮੁੰਬਈ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਸਕੂਲ ਪਿ੍ਰੰਸੀਪਲ ਮੈਡਮ ਮੈਰੀ ਐਂਟੋਨੀ ਸਿੰਘ ਅਤੇ ਮਹਿਮਾਨਾਂ ਨੇ ਸਰਸਵਤੀ ਸ਼ਮਾਂ ਰੌਸ਼ਨ ਕਰਕੇ ਕੀਤੀ। ਪ੍ਰੋਗਰਾਮ ਦੌਰਾਨ ਮਹਿਮਾਨਾਂ ਵੱਲੋਂ 80 ਦੇ ਕਰੀਬ ਕਰੋਨਾ ਯੋਧਿਆਂ ਨੂੰ ਸਨਮਾਨਿਤ ਕੀਤਾ ਗਿਆ ਸਨਮਾਨ ਸਮਾਰੋਹ ਮੌਕੇ ਬੋਲਿਆਂ ਸਿਵਲ ਸਰਜਨ ਬਠਿੰਡਾ ਡਾ. ਢਿੱਲੋਂ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਵੱਲੋਂ ਜੋ ਅੱਜ ਕਰੋਨਾ ਯੋਧਿਆਂ ਨੂੰ ਸਨਮਾਨ ਦਿੱਤਾ ਗਿਆ। ਨਿਸ਼ਚੇ ਹੀ ਇਸ ਨਾਲ ਉਨ੍ਹਾਂ ਦਾ ਮਨੋਬਲ ਵਧੇਗਾ। ਇਸ ਮੌਕੇ ਬੋਲਦਿਆਂ ਸਕੂਲ ਪਿੰ੍ਰਸੀਪਲ ਮੈਡਮ ਮੈਰੀ ਐਂਟੋਨੀ ਸਿੰਘ ਨੇ ਕਿਹਾ ਕਿ ਅਸੀਂ ਕਰੋਨਾ ਯੋਧਿਆਂ ਦੇ ਬਹੁਤ ਹੀ ਰਿਣੀ ਹਾਂ ਜਿੰਨ੍ਹਾਂ ਨੇ ਕਰੋਨਾ ਦੇ ਸਮੇਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸਾਡੀ ਰੱਖਿਆ ਕੀਤੀ ਅੱਜ ਇਨ੍ਹਾਂ ਕਰੋਨਾ ਯੋਧਿਆਂ ਨੂੰ ਸਾਡੀ ਸੰਸਥਾ ਵੱਲੋਂ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਤੋਂ ਇਲਵਾ ਇਸ ਮੌਕੇ ਮਹਾਂਮਾਰੀ ਦੌਰਾਨ ਕਰੋਨਾ ਯੋਧਿਆਂ ਦੀ ਬਹਾਦਰੀ ਅਤੇ ਨਿਹਸਵਾਰਥ ਸੇਵਾ ਨੂੰ ਦਰਸਾਉਂਦੀ ਇੱਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਪ੍ਰਦਰਸ਼ਿਤ ਕੀਤੀ ਗਈ ਪੋਗਰਾਮ ਦੀ ਸਮਾਪਤੀ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜੇ ਨਾਲ ਹੋਈ ਜਿਸ ਨੰੂ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਪੇਸ਼ ਕੀਤਾ ਅੰਤ ਵਿਚ ਸਕੂਲ ਪਿ੍ਰੰਸੀਪਲ ਮੈਡਮ ਮੈਰੀ ਐਂਟੋਨੀ ਸਿੰਘ ਨੇ ਆਏ ਹੋਏ ਮਹਿਮਾਨਾਂ ਲਈ ਧੰਨਵਾਦੀ ਸ਼ਬਦ ਕਹੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ