Barnala News: ਪਿੰਡ ਗਹਿਲ ’ਚ ਛਾਇਆ ਮਾਤਮ, ਤਿੰਨ ਨੌਜਵਾਨਾਂ ਦੀ ਦਰਦਨਾਕ ਹੋਈ ਮੌਤ

Barnala News
Barnala News: ਪਿੰਡ ਗਹਿਲ ’ਚ ਛਾਇਆ ਮਾਤਮ, ਤਿੰਨ ਨੌਜਵਾਨਾਂ ਦੀ ਦਰਦਨਾਕ ਹੋਈ ਮੌਤ

Barnala News: ਬਰਨਾਲਾ (ਜਸਵੀਰ ਸਿੰਘ ਗਹਿਲ)। ਬੀਤੀ ਰਾਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ’ਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਿੰਡ ਦੇ ਤਿੰਨ ਨੌਜਵਾਨ ਇੱਕ ਸੜਕ ਹਾਦਸੇ ਵਿੱਚ ਮੌਤ ਦੇ ਮੂੰਹ ਵਿੱਚ ਚਲੇ ਗਏ। ਕਿਸ ਮੰਦਭਾਗੀ ਘਟਨਾ ਸੁਣਦਿਆਂ ਹੀ ਪੂਰੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕਾਂ ਦੀ ਪਹਿਚਾਣ ਆਕਾਸ਼ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਬੱਗਾ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਸ਼ਨਿੱਚਰਵਾਰ ਨੂੰ ਪਰਵਿੰਦਰ ਸਿੰਘ ਦੀ ਰਿਸਤੇਦਾਰੀ ਵਿੱਚ ਮੁੱਲਾਪੁਰ ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਜਿੱਥੋਂ ਉਹ ਦੇਰ ਸ਼ਾਮ ਮੋਟਰਸਾਈਕਲ ’ਤੇ ਵਾਪਸ ਪਿੰਡ ਗਹਿਲ ਨੂੰ ਪਰਤ ਰਹੇ ਸਨ। Barnala News

Read Also : ਪੰਜਾਬ ’ਚ ਕਿਸਾਨਾਂ ਵੱਲੋਂ ਰੇਲ ਟਰੈਕ ’ਤੇ ਧਰਨਾ, ਪੁਲਿਸ ਨੇ ਕੀਤੇ ਡਿਟੇਨ

ਇਸ ਦੌਰਾਨ ਰਸਤੇ ਵਿੱਚ ਉਹਨਾਂ ਦਾ ਮੋਟਰਸਾਈਕਲ ਅਚਾਨਕ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਤਿੰਨੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਬਾਕੀਆਂ ਨੂੰ ਰਾਹਗੀਰਾਂ ਦੁਆਰਾ ਇਲਾਜ ਲਈ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਬਾਕੀ ਦੋ ਨੌਜਵਾਨਾਂ ਨੇ ਵੀ ਦਮ ਤੋੜ ਦਿੱਤਾ। ਇਸ ਦੁੱਖਦਾਈ ਘਟਨਾ ਦੀ ਖ਼ਬਰ ਪਿੰਡ ਪੁੱਜਦਿਆਂ ਹੀ ਸਬੰਧਿਤ ਨੌਜਵਾਨਾਂ ਦੇ ਪਰਿਵਾਰਾਂ ਸਮੇਤ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ।