Amritsar News: ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੇ ਮੈਂਬਰ ਬਣੇ
Amritsar News: ਅੰਮ੍ਰਿਤਸਰ (ਰਾਜਨ ਮਾਨ)। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੂੰ ਲੋਕ ਸਭਾ ਸਪੀਕਰ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਲੋਕ ਸਭਾ ਦੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਔਜਲਾ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਸੰਸਦ ਮੈਂਬਰ ਔਜਲਾ ਨੇ ਇਸ ਨਿਯੁਕਤੀ ਲਈ ਸਪੀਕਰ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਇਸ ਤੋਂ ਪਹਿਲਾਂ ਵੈਲਫੇਅਰ ਆਫ ਅਦਰ ਬੈਕਵਰਡ ਕਲਾਸਜ਼ ਕਮੇਟੀ ਦੇ ਮੈਂਬਰ ਬਣੇ ਸੀ | Gurjit Singh Aujla
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਇਸ ਨਿਯੁਕਤੀ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਦੀ ਭਲਾਈ ਅਤੇ ਦੇਸ਼ ਦਾ ਵਿਕਾਸ ਉਨ੍ਹਾਂ ਦਾ ਸੁਪਨਾ ਹੈ ਜਿਸ ਲਈ ਉਹ ਹਮੇਸ਼ਾ ਕੰਮ ਕਰਦੇ ਹਨ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਦੀ ਸਥਾਈ ਕਮੇਟੀ ਦੇ ਮੈਂਬਰ ਵੱਖ-ਵੱਖ ਮੁੱਦਿਆਂ ਦੀ ਜਾਂਚ ਕਰਕੇ ਰਿਪੋਰਟਾਂ ਸੌਂਪਣਗੇ, ਜਿਸ ਲਈ ਉਹ ਅੱਜ ਤੋਂ ਹੀ ਕੰਮ ਸ਼ੁਰੂ ਕਰ ਦੇਣਗੇ।
Read Also : Ladowal Toll Plaza: ਲਾਡੋਵਾਲ ਟੋਲ ਪਲਾਜਾ ਤੋਂ ਆਈ ਵੱਡੀ ਖਬਰ, ਹੋ ਗਈ ਇਹ ਕਾਰਵਾਈ
ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਲੋਕ ਸਭਾ ਦੇ ਪੱਛੜੀਆਂ ਸ਼੍ਰੇਣੀਆਂ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਜਿਸ ਲਈ ਉਹ ਕੰਮ ਵੀ ਕਰ ਰਹੇ ਹਨ ਅਤੇ ਜਲਦੀ ਹੀ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇ ਹਨ ਅਤੇ ਦੇਸ਼ ਦਾ ਵਿਕਾਸ ਹਰ ਵਰਗ ਦੇ ਵਿਕਾਸ ਨਾਲ ਹੀ ਸੰਭਵ ਹੈ। ਲੋਕ ਸਭਾ ਦੀਆਂ ਇਨ੍ਹਾਂ ਕਮੇਟੀਆਂ ਰਾਹੀਂ ਉਹ ਕਈ ਯੋਜਨਾਵਾਂ ’ਤੇ ਕੰਮ ਕਰ ਸਕਦੇ ਹਨ ਅਤੇ ਆਪਣੇ ਖੇਤਰ ਦੇ ਨਾਲ-ਨਾਲ ਦੇਸ਼ ਲਈ ਵਿਕਾਸ ਦੀਆਂ ਯੋਜਨਾਵਾਂ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਉਹ ਹਰ ਸੰਭਵ ਯਤਨ ਕਰਨਗੇ।