ਗੁਨਾ ਗੋਲੀਬਾਰੀ ਵਿੱਚ ਇੱਕ ਸ਼ਿਕਾਰੀ ਦੀ ਵੀ ਮੌਤ, ਸ਼ਹੀਦਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ: ਗ੍ਰਹਿ ਮੰਤਰੀ
ਭੋਪਾਲ(ਏਜੰਸੀ)। ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਵਿੱਚ, ਪੁਲਿਸ ਅਤੇ ਸ਼ਿਕਾਰੀਆਂ ਦੇ ਵਿਚਕਾਰ ਮੁਕਾਬਲੇ ਵਿੱਚ ਸ਼ਹੀਦ ਤਿੰਨੇ ਪੁਲਿਸ ਮੁਲਾਜ਼ਮਾਂ ਦੇ ਵਾਰਸਾ ਨੂੰ ਸਰਕਾਰ ਇੱਕ-ਇੱਕ ਕਰੋੜ ਰੁਪਏ ਦੀ ਰਾਸ਼ੀ ਦੇਵੇਗੀ । ਗ੍ਰਹਿ ਮੰਤਰੀ ਡਾ: ਨਰੋਤਮ ਮਿਸ਼ਰਾ ਨੇ ਇਸ ਮਾਮਲੇ ‘ਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਬੁਲਾਈ ਗਈ ਉੱਚ ਪੱਧਰੀ ਮੀਟਿੰਗ ‘ਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ ਉਹਨਾਂ ਨੇ ਦੱਸਿਆ ਕਿ ਇਸ ਸਾਰੀ ਘਟਨਾ ਵਿੱਚ ਸੱਤ ਸ਼ਿਕਾਰੀ ਸ਼ਾਮਲ ਸਨ।
ਪੁਲਿਸ ਦੀ ਗੋਲੀਬਾਰੀ ਵਿੱਚ ਇੱਕ ਸ਼ਿਕਾਰੀ ਵੀ ਮਾਰਿਆ ਗਿਆ। ਜ਼ਿਲ੍ਹਿਆਂ ਦੇ ਇੰਚਾਰਜ ਮੰਤਰੀ ਸ਼ਹੀਦ ਪੁਲੀਸ ਮੁਲਾਜ਼ਮਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਗੇ। ਗ੍ਰਹਿ ਮੰਤਰੀ ਡਾ: ਮਿਸ਼ਰਾ ਨੇ ਕਿਹਾ ਕਿ ਅਪਰਾਧੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਬਾ ਪੁਲਿਸ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ। ਰਾਤ ਸਮੇਂ ਵੀ ਪੁਲਿਸ ਦੀ ਗਸ਼ਤ ਜਾਰੀ ਹੈ, ਜਿਸ ਕਾਰਨ ਪੁਲਿਸ ਨੇ ਸ਼ਿਕਾਰੀਆਂ ਨੂੰ ਘੇਰ ਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ