ਝੋਨੇ ਦੇ ਘਟੇ ਝਾੜ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਫੌਰੀ ਲੋੜ : ਡਾ. ਅਮਰ ਸਿੰਘ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ, ਸਰਹਿੰਦ ਅਤੇ ਪੀਰਜੈਨ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ (Purchase Arrangements) ਲਿਆ ਅਤੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਪੈਦਾਵਾਰ ਵਿਚ ਭਾਰੀ ਕਮੀ ਆਉਣ ਕਾਰਨ ਇਸ ਸਾਲ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਕਾਰਨ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਬੇਕਾਬੂ ਟਰੈਕਟਰ-ਟਰਾਲੀ ਨੇ ਕਾਰ ਨੂੰ ਮਾਰੀ ਟੱਕਰ
ਉਨ੍ਹਾਂ ਖੁਰਾਕ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮੰਡੀ ਵਿਚ ਲਿਆਂਦੀ ਫ਼ਸਲ ਦੀ ਮਾਤਰਾ ਦੀ ਤੁਲਨਾ ਕਰਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਪਛਾਣ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਮਿਲਣਗੇ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਕੋਲ ਮਾਮਲਾ ਉਠਾਉਣਗੇ। ਉਨ੍ਹਾਂ ਮੰਗ ਕੀਤੀ ਜਿਨ੍ਹਾਂ ਕਿਸਾਨਾਂ ਦਾ ਕਟਾਈ ਤੋਂ ਬਾਅਦ ਝਾੜ ਘਟਿਆ ਹੈ ਤਾਂ ਸਰਕਾਰ ਸਰਵੇ ਕਰਵਾ ਕੇ ਉਸ ਕਿਸਾਨ ਨੂੰ ਮੁਆਵਜ਼ਾ ਵਾਲੀ ਲਿਸਟ ਵਿਚ ਪਾ ਕੇ ਉਸ ਨੂੰ ਮੁਆਵਜ਼ਾ ਦਿੱਤਾ ਜਾਵੇਗਾ। (Purchase Arrangements)
ਇਸ ਮੌਕੇ ਕਾਮਿਲ ਅਮਰ ਸਿੰਘ, ਸਾਬਕਾ ਚੇਅਰਮੈਨ ਤੇ ਕੌਂਸਲਰ ਗੁਲਸ਼ਨ ਰਾਏ ਬੌਬੀ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਰਾਜਵੀਰ ਸਿੰਘ ਰਾਜਾ, ਚਰਨਜੀਵ ਚੰਨਾ, ਨਰਿੰਦਰ ਕੁਮਾਰ ਪਿ੍ਰੰਸ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ