ਐਮਪੀ ਪ੍ਰਨੀਤ ਕੌਰ ਸ੍ਰੀ ਰਾਮ ਮੰਦਰ ਵਿਖੇ ਹੋਏ ਨਤਮਸਤਕ

MP Preneet Kaur
ਪਟਿਆਲਾ : ਅਯੋਧਿਆ ’ਚ ਸ਼੍ਰੀ ਰਾਮ ਮੰਦਰ ਵਿਖੇ ਨਤਮਸਤਕ ਹੁੰਦੇ ਹੋਏ ਸੰਸਦ ਮੈਂਬਰ ਪ੍ਰਨੀਤ ਕੌਰ।

ਖੁਸ਼ਕਿਸਮਤ ਹਾਂ ਕਿ ਅਯੁੱਧਿਆ ’ਚ ਸ਼੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ : MP Preneet Kaur

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (MP Preneet Kaur) ਨੇ ਅੱਜ ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਜੀ ਦੇ ਜਨਮ ਅਸਥਾਨ ਪਵਿੱਤਰ ਸ੍ਰੀ ਰਾਮ ਮੰਦਰ ਦੇ ਦਰਸ਼ਨ ਕੀਤੇ ਸੰਸਦ ਮੈਂਬਰ ਨੇ ਗੁਰਦੁਆਰਾ ਸ੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਮੱਥਾ ਟੇਕਿਆ, ਜਿੱਥੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਯੁੱਧਿਆ ਯਾਤਰਾ ਦੌਰਾਨ ਠਹਿਰੇ ਸਨ।

ਅਯੁੱਧਿਆ ਹਵਾਈ ਅੱਡੇ ’ਤੇ ਆਪਣੀ ਆਮਦ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਉਹ ਅੱਜ ਭਗਵਾਨ ਸ਼੍ਰੀ ਰਾਮ ਜੀ ਦੇ ਜਨਮ ਅਸਥਾਨ ਪਵਿੱਤਰ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਅਤੇ ਮੱਥਾ ਟੇਕਣ ਲਈ ਬਹੁਤ ਉਤਸ਼ਾਹਿਤ ਅਤੇ ਖੁਸ਼ ਹਾਂ ਇਹ ਬਹੁਤ ਹੀ ਪਵਿੱਤਰ ਸਥਾਨ ਹੈ ਅਤੇ ਇਸ ਨਾਲ ਬਹੁਤ ਸਾਰੀਆਂ ਆਸਥਾਵਾਂ ਜੁੜੀਆਂ ਹੋਈਆਂ ਹਨ ਅਤੇ ਉਹ ਇਹ ਮੌਕਾ ਪ੍ਰਾਪਤ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰਦੀ ਹਾਂ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੂੰ ਰਾਹਤ, ਦਿੱਲੀ ਹਾਈਕੋਟ ਵੱਲੋਂ ਆਇਆ ਵੱਡਾ ਫ਼ੈਸਲਾ

ਉਨ੍ਹਾਂ (MP Preneet Kaur) ਕਿਹਾ ਕਿ ਉਹ ਰਾਮ ਲੱਲਾ ਜੀ ਨੂੰ ਪ੍ਰਾਰਥਨਾ ਕਰਦੇ ਹਨ ਕਿ ਉਹ ਪਟਿਆਲਾ, ਪੰਜਾਬ ਅਤੇ ਪੂਰੇ ਦੇਸ਼ ਦੇ ਲੋਕਾਂ ’ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ। ਮੋਦੀ ਦੀ ਭੂਮਿਕਾ ’ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਪ੍ਰਨੀਤ ਕੌਰ ਨੇ ਕਿਹਾ ਕਿ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਅਗਵਾਈ ਦੇ ਕਾਰਨ ਹੀ ਸ਼੍ਰੀ ਰਾਮ ਮੰਦਰ ਦਾ ਉਦਘਾਟਨ ਸੰਭਵ ਹੋ ਸਕਿਆ ਹੈ। ਉਹ ਆਪਣੇ-ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੀ ਹੈ ਕਿ ਆਪਣੇ ਜੀਵਨ ਕਾਲ ਵਿੱਚ 2 ਇਤਿਹਾਸਕ ਪਲਾਂ ਦਾ ਸਾਹਮਣਾ ਕੀਤਾ ਹੈ ਇੱਕ ਸ਼੍ਰੀ ਰਾਮ ਮੰਦਰ ਦਾ ਉਦਘਾਟਨ ਅਤੇ ਦੂਜਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਨਰਿੰਦਰ ਮੋਦੀ ਨੇ ਹਰ ਇੱਕ ਧਰਮ ਦਾ ਸਤਿਕਾਰ ਯਕੀਨੀ ਬਣਾਇਆ ਹੈ।