Airport Project Punjab: ਸਾਂਸਦ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

Airport Project Punjab
ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਦਿੱਲੀ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦੇ ਹੋਏ।

Airport Project Punjab: (ਰਘਬੀਰ ਸਿੰਘ) ਲੁਧਿਆਣਾ। ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ (ਆਈਏਐਫ) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜੀ ਲਿਆਉਣ ਦੀ ਬੇਨਤੀ ਕੀਤੀ। ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ Halwara Airport, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ: Punjab Tehsildar Strike: ਤਹਿਸੀਲ ‘ਚ ਕੋਈ ਕੰਮ ਕਰਵਾਉਣ ਜਾ ਰਹੇ ਹੋ ਤਾਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖਬਰ

ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਅੱਗੇ ਦੱਸਿਆ ਕਿ ਉਹ ਇਸ ਪ੍ਰੋਜੈਕਟ ਦੀ ਪ੍ਰਗਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲੁਧਿਆਣਾ ਦੇ ਡਿਪਟੀ ਕਮਿਸਨਰ, ਲੁਧਿਆਣਾ ਦੇ ਏਅਰਪੋਰਟ ਡਾਇਰੈਕਟਰ, ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਦੇ ਨੁਮਾਇੰਦਿਆਂ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ, ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀ.ਡਬਲਿਊ.ਡੀ) ਅਤੇ ਹੋਰ ਸਬੰਧਿਤ ਏਜੰਸੀਆਂ ਨਾਲ ਨਿਯਮਤ ਤੌਰ ‘ਤੇ ਸਾਈਟ ਦਾ ਦੌਰਾ ਅਤੇ ਮੀਟਿੰਗਾਂ ਕਰ ਰਹੇ ਹਨ। ਅਰੋੜਾ ਨੇ ਇਹ ਵੀ ਦੁਹਰਾਇਆ ਕਿ ਹਵਾਈ ਅੱਡਾ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪ੍ਰੋਜੈਕਟ ਹੈ, ਜਿਨ੍ਹਾਂ ਨੇ ਇਸ ਲਈ ਫੰਡ ਮਨਜੂਰ ਕੀਤੇ ਹਨ।