Big Charter Airlines: ਐੱਮਪੀ ਸੰਜੀਵ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ

Big Charter Airlines
Big Charter Airlines: ਐੱਮਪੀ ਸੰਜੀਵ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ

ਹਲਵਾਰਾ ਅਤੇ ਸਾਹਨੇਵਾਲ ਹਵਾਈ ਅੱਡਿਆਂ ਬਾਰੇ ਕੀਤੀ ਚਰਚਾ | Big Charter Airlines

(ਰਘਬੀਰ ਸਿੰਘ) ਲੁਧਿਆਣਾ। ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਸਾਹਨੇਵਾਲ-ਹਿੰਡਨ ਰੂਟ ’ਤੇ ਬਿਗ ਚਾਰਟਰ ਏਅਰਲਾਈਨਜ਼ (Big Charter Airlines) ਵੱਲੋਂ ਬੇਨਿਯਮੀਆਂ ਉਡਾਣਾਂ ਦਾ ਮੁੱਦਾ ਉਠਾਇਆ। ਉਨ੍ਹਾਂ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਨੂੰ ਚਾਲੂ ਕਰਨ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ: Aliens News: ਧਰਤੀ ‘ਤੇ ਆਏ ਏਲੀਅਨ? ਕੈਲੀਫੋਰਨੀਆ ‘ਚ ਦਿਖਾਈ ਦਿੱਤੇ, ਮੱਚੀ ਹਲਚਲ, ਵੀਡੀਓ…

ਅਰੋੜਾ ਨੇ ਮੰਤਰੀ ਨੂੰ ਦੱਸਿਆ ਕਿ ਸਾਹਨੇਵਾਲ ਅਤੇ ਹਿੰਡਨ ਲਈ ਹਵਾਈ ਮਾਰਗ ਉਡਾਣ ਸਕੀਮ ਤਹਿਤ ਬਿਗ ਚਾਰਟਰ ਨੂੰ ਦਿੱਤਾ ਗਿਆ ਸੀ, ਜਿਸ ਦਾ ਮੁੱਖ ਉਦੇਸ਼ ਲੁਧਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸਸਤਾ ਅਤੇ ਪਹੁੰਚਯੋਗ ਹਵਾਈ ਸੰਪਰਕ ਪ੍ਰਦਾਨ ਕਰਨਾ ਸੀ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਉਡਾਣ ਸਕੀਮ ਰਾਹੀਂ ਸਰਕਾਰ ਦੇ ਸਮਰਥਨ ਦੇ ਬਾਵਜੂਦ, ਬਿਗ ਚਾਰਟਰ ਹਫ਼ਤੇ ਵਿੱਚ ਪੰਜ ਦਿਨ ਨਿਰਧਾਰਿਤ ਫਲਾਈਟ ਸ਼ਡਿਊਲ ਦੀ ਪਾਲਣਾ ਕਰਨ ਵਿੱਚ ਲਗਾਤਾਰ ਅਸਫਲ ਰਿਹਾ ਹੈ। ਉਨ੍ਹਾਂ ਕਿਹਾ, ਉਹ ਪਿਛਲੇ ਕੁਝ ਸਮੇਂ ਤੋਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਕੋਲ ਇਹ ਮੁੱਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੈਰ-ਪੇਸ਼ੇਵਰ ਵਿਵਹਾਰ ਯਾਤਰੀਆਂ ਲਈ ਭਾਰੀ ਅਸੁਵਿਧਾ ਅਤੇ ਨਿਰਾਸ਼ਾ ਦਾ ਕਾਰਨ ਬਣਿਆ ਹੋਇਆ ਹੈ, ਜਿਸ ਨਾਲ ਉਨ੍ਹਾਂ ਦੀਆਂ ਯਾਤਰਾ ਯੋਜਨਾਵਾਂ ਅਤੇ ਵਪਾਰਕ ਵਚਨਬੱਧਤਾਵਾਂ ਨੂੰ ਨਕਾਰਾਤਮਕ ਤੌਰ ’ਤੇ ਪ੍ਰਭਾਵਿਤ ਕੀਤਾ ਗਿਆ ਹੈ। Big Charter Airlines

ਉਨ੍ਹਾਂ ਮੰਤਰੀ ਨੂੰ ਉਡਾਣ ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਦੀ ਘੋਰ ਉਲੰਘਣਾ ਕਰਨ ਲਈ ਬਿਗ ਚਾਰਟਰ ਏਅਰਲਾਈਨਜ਼ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੁਧਿਆਣਾ ਨੇੜੇ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦੀ ਇਮਾਰਤ ਦੇ ਮੁਕੰਮਲ ਹੋਣ ਵੱਲ ਵੀ ਮੰਤਰੀ ਦਾ ਧਿਆਨ ਦਿਵਾਇਆ। ਅਰੋੜਾ ਨੇ ਮੰਤਰੀ ਨੂੰ ਅੱਗੇ ਦੱਸਿਆ ਕਿ ਹਲਵਾਰਾ ਹਵਾਈ ਅੱਡੇ ’ਤੇ ਸੰਚਾਲਨ ਸ਼ੁਰੂ ਹੋਣ ਨਾਲ ਇਲਾਕੇ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਇੱਥੋਂ ਦੇ ਲੋਕਾਂ ਦਾ ਜੀਵਨ ਹੋਰ ਵੀ ਬਿਹਤਰ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਮੰਤਰੀ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣਗੇ। Big Charter Airlines