ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨਹੀਂ ਪੁੱਜੇ ਸੰਸਦ | MPs of Punjab
ਚੰਡੀਗੜ (ਅਸ਼ਵਨੀ ਚਾਵਲਾ)। MPs of Punjab : ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚੋਂ ਜਿੱਤ ਕੇ ਸੰਸਦ ਵਿੱਚ ਪੁੱਜੇ 13 ਸੰਸਦ ਮੈਂਬਰਾਂ ਵਿੱਚੋਂ 12 ਵਲੋਂ ਰਸਮੀ ਤੌਰ ’ਤੇ ਸਹੁੰ ਚੁੱਕ ਲਈ ਗਈ ਹੈ ਅਤੇ ਮੰਗਲਵਾਰ ਨੂੰ ਇਹ ਅਧਿਕਾਰਤ ਰੂਪ ਵਿੱਚ ਸੰਸਦ ਮੈਂਬਰ ਬਣ ਗਏ ਹਨ। ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਲੋਕ ਸਭਾ ਵੱਲੋਂ ਸਹੁੰ ਨੂੰ ਚੁੱਕਣ ਲਈ ਦੁਪਹਿਰ ਦਾ ਸਮਾਂ ਦਿੱਤਾ ਗਿਆ ਸੀ ਅਤੇ ਤੈਅ ਸਮੇਂ ਅਨੁਸਾਰ ਹੀ ਪੰਜਾਬ ਦੇ ਸੰਸਦ ਮੈਂਬਰਾਂ ਦੀ ਵਾਰੀ ਵੀ ਆਈ ਪਰ 13 ਵਿੱਚੋਂ 12 ਸੰਸਦ ਮੈਂਬਰ ਹੀ ਸਹੂੰ ਨੂੰ ਚੁੱਕ ਪਾਏ ਹਨ।
ਖਡੂਰ ਸਾਹਿਬ ਤੋਂ ਜਿੱਤ ਹਾਸਲ ਕਰਨ ਵਾਲੇ ਆਜਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਡਿਬਰੂਗੜ ਜੇਲ੍ਹ ਵਿੱਚ ਬੰਦ ਹੋਣ ਕਰਕੇ ਲੋਕ ਸਭਾ ਵਿੱਚ ਨਹੀਂ ਪੁੱਜੇ। ਜਿਸ ਕਾਰਨ ਉਨ੍ਹਾਂ ਦਾ ਸਹੂੰ ਲਈ ਨਾਅ ਤਾਂ ਲਿਆ ਗਿਆ ਪਰ ਉਨ੍ਹਾਂ ਦੀ ਗੈਰ ਹਾਜ਼ਰੀ ਦਰਸਾਉਂਦੇ ਹੋਏ ਅਗਲੇ ਸੰਸਦ ਮੈਂਬਰ ਨੂੰ ਸਹੁੰ ਚੁੱਕਣ ਲਈ ਕਹਿ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਲੋਕ ਸਭਾ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਸਨ।
Also Read : ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਐਨਆਰਆਈ ਦੇ ਘਰ ਨੂੰ ਬਣਾਇਆ ਨਿਸ਼ਾਨਾ
ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਦੇ ਸਹੂੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਵਲੋਂ ਇਨਾਂ ਨੂੰ ਵਧਾਈ ਵੀ ਦਿੱਤੀ ਗਈ ਅਤੇ ਸੰਸਦ ਅੰਦਰ ਕਿਵੇਂ ਕੰਮ ਕੀਤਾ ਜਾ ਸਕਦਾ ਹੈ, ਉਸ ਸਬੰਧੀ ਆਪਣੇ ਤਜ਼ਰਬੇ ਤੋਂ ਵੀ ਜਾਣੂੰ ਕਰਵਾਇਆ ਗਿਆ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੋਂ ਇਲਾਵਾ ਕਾਂਗਰਸ ਅਤੇ ਅਕਾਲੀ ਦਲ ਦੇ ਸੰਸਦ ਮੈਂਬਰ ਦੇ ਨਾਲ ਹੀ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੇ ਪੰਜਾਬੀ ਵਿੱਚ ਸਹੁੰ ਚੁੱਕੀ।