ਸੁਖਬੀਰ ਬਾਦਲ ਨੇ ਘਰ ਦੇ ਮੁੱਖ ਦਰਵਾਜੇ ’ਤੇ ਕਾਲੇ ਝੰਡੇ ਰਾਹੀਂ ਕਰਾਇਆ ਵਿਰੋਧ ਦਰਜ

Farmer Black Day Sachkahon

ਲੰਬੀ/ਕਿੱਲਿਆਂਵਾਲੀ ਮੰਡੀ,(ਮੇਵਾ ਸਿੰਘ)।  ਰਾਜਧਾਨੀ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਵੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ’ਤੇ ਜਿੱਥੇ ਦੇਸ਼ ਦੇ ਕਿਸਾਨਾਂ 26 ਮਈ ਨੂੰ ਕਾਲਾ ਦਿਵਸ ਮਨਾਉਂਦਿਆਂ ਥਾਂ-ਥਾਂ ’ਤੇ ਮੋਦੀ ਸਰਕਾਰ ਦੇ ਪੂਤਲੇ ਫੂਕੇ, ਘਰਾਂ, ਵਾਹਨਾਂ ਤੇ ਦੁਕਾਨਾਂ ’ਤੇ ਕਾਲੇ ਝੰਡੇ ਲਾਏ, ਉਥੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੇ ਫੇਸਬੁੱਕ ਪੇਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਖਿਲਾਫ ਸਮੁੱਚੇ ਸ੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਏ ਜਾਣ। ਉਨ੍ਹਾਂ ਇਹ ਵੀ ਲਿਖਿਆ ਕਿ ਉਨ੍ਹਾਂ ਆਪਣੇ ਜੱਦੀ ਘਰ ਪਿੰਡ ਬਾਦਲ ਦੇ ਮੁੱਖ ਦਰਵਾਜੇ ’ਤੇ ਕਾਲੇ ਝੰਡੇ ਰਾਹੀਂ ਆਪਣਾ ਵਿਰੋਧ ਦਰਜ ਕਰਾਇਆ ਹੈ । ਉਨ੍ਹਾਂ ਕਿਹਾ ਕਿ ਕਿਸਾਨ ਮਾਰੂ ਕਾਨੂੰਨ ਰੱਦ ਹੋਣ ਤੱਕ ਸਾਡਾ ਵਿਰੋਧ ਤੇ ਕਿਸਾਨਾਂ ਨਾਲ ਇਕਜੁੱਟਤਾ ਇਸੇ ਤਰ੍ਹਾਂ ਜਾਰੀ ਰਹੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।