ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਸਿੱਖਿਆ ਵਿਭਾਗ ਪੰਜਾਬ ਵੱਲੋਂ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਕੀਤੇ ਤਬਾਦਲਿਆਂ ਤਹਿਤ ਸ਼੍ਰੀਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਦਾ ਤਬਾਦਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਵਜੋਂ ਕੀਤਾ ਗਿਆ ਹੈ। ਉਨ੍ਹਾਂ ਅੱਜ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। (Education News)
ਇਹ ਵੀ ਪੜ੍ਹੋ: Patiala News: ਸਮਾਜ ਸੇਵੀ ਡਾ. ਜਤਿੰਦਰ ਸਿੰਘ ਮੱਟੂ ਐਵਾਰਡ ਆਫ ਆਨਰ ਨਾਲ ਸਨਮਾਨਿਤ
ਇਸ ਮੌਕੇ ਉਨ੍ਹਾਂ ਕਿਹਾ ਫ਼ਰੀਦਕੋਟ ਜ਼ਿਲੇ ਦੇ ਵਿਦਿਆਰਥੀਆਂ ਅਤੇ ਸਕੂਲਾਂ ਦੀ ਬਿਹਤਰੀ ਵਾਸਤੇ ਪੂਰਨ ਸੁਹਿਦਰਤਾ ਅਤੇ ਤਨਦੇਹੀ ਨਾਲ ਕਾਰਜ ਕਰਨਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਾਜ਼ਲਿਕਾ ਬ੍ਰਿਜ ਮੋਹਨ ਸਿੰਘ ਬੇਦੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ, ਅਮਰੀਕ ਸਿੰਘ ਸੰਧੂ ਪੰਜਾਬ ਪ੍ਰਧਾਨ ਮਨਿਸਟਰੀਅਲ ਸਟਾਫ਼ ਯੂਨੀਅਨ, ਕਿ੍ਰਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ, ਸਤਿਗੁਰ ਸਿੰਘ ਸਟੈਨੋ, ਜੂਨੀਅਰ ਸਹਾਇਕ ਰੂਪ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਦੀਪਕ ਕੁਮਾਰ, ਖੇਤੀਬਾੜੀ ਮਾਸਟਰ ਮਨੋਜ ਕੁਮਾਰ ਢੁੱਡੀ, ਹੈਡ ਟੀਚਰ ਸ਼੍ਰੀਮਤੀ ਵੀਨਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਦੇ ਪਤੀ ਸੇਵਾ ਮੁਕਤ ਏ.ਐਸ.ਆਈ ਇਕਬਾਲ ਰਾਏ ਅਤੇ ਦਫ਼ਤਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।