ਸਾਡੇ ਨਾਲ ਸ਼ਾਮਲ

Follow us

16.6 C
Chandigarh
Wednesday, February 18, 2026
More
    Home Breaking News MSG Bhandara:...

    MSG Bhandara: ਬਰਨਾਵਾ ਯੂਪੀ ‘ਚ ਪਵਿੱਤਰ ਐੱਮਐੱਸਜੀ ਭੰਡਾਰਾ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ‘ਚ ਭਾਰੀ ਉਤਸ਼ਾਹ

    Ram Rahim News

    ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ

    • ਸਵੇਰੇ 11 ਵਜੇ ਸ਼ੁਰੂ ਹੋਵੇਗਾ ਪਵਿੱਤਰ ਐੱਮਐੱਸਜੀ ਭੰਡਾਰਾ

    MSG Bhandara: ਬਰਨਾਵਾ (ਸੱਚ ਕਹੂੰ ਨਿਊਜ਼)। ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਸੱਚੇ ਸਤਿਗੁਰੂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ‘ਐੱਮਐੱਸਜੀ ਭੰਡਾਰਾ’ ਅੱਜ ਐਤਵਾਰ 4 ਜਨਵਰੀ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਡੇਰਾ ਬਰਨਾਵਾ, ਜ਼ਿਲ੍ਹਾ ਬਾਗਪਤ ਯੂਪੀ ’ਚ ਮਨਾ ਰਹੀ ਹੈ ਭੰਡਾਰਾ ਸਵੇਰੇ 11 ਵਜੇ ਸ਼ੁਰੂ ਹੋ ਜਾਵੇਗਾ ਇਸ ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਸੇਵਾਦਾਰਾਂ ਨੇ ਪਵਿੱਤਰ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

    ਇਹ ਖਬਰ ਵੀ ਪੜ੍ਹੋ : Modernization Of Police: ਫ਼ਰੀਦਕੋਟ ਪੁਲਿਸ ਹੋਵੇਗੀ ਹਾਈਟੈਕ: ਐਸ.ਐਸ.ਪੀ. ਵੱਲੋਂ ਥਾਣਿਆਂ ਨੂੰ ਨਵੇਂ ਲੈਪਟਾਪ ਤੇ ਕੰਪ…

    ਭੰਡਾਰੇ ਸਬੰਧੀ ਪੰਡਾਲ, ਟ੍ਰੈਫਿਕ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ 1919 ਨੂੰ ਸ੍ਰੀ ਜਲਾਲਆਣਾ ਸਾਹਿਬ, ਜ਼ਿਲ੍ਹਾ ਸਰਸਾ ’ਚ ਅਵਤਾਰ ਧਾਰਨ ਕੀਤਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਮਾਨਵਤਾ ਭਲਾਈ ਦੇ 170 ਕਾਰਜ ਕਰਕੇ ਪਵਿੱਤਰ ਐੱਮਐੱਸਜੀ ਭੰਡਾਰਾ ਮਹੀਨੇ ਦੇ ਰੂਪ ’ਚ ਮਨਾਉਂਦੀ ਹੈ। MSG Bhandara