MSG Bhandara: ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਸਰਸਾ ’ਚ ਸਾਧ-ਸੰਗਤ ਨੇ ਇਸ ਤਰ੍ਹਾਂ ਮਨਾਇਆ ਪਵਿੱਤਰ ਅਵਤਾਰ ਦਿਹਾੜਾ

MSG Bhandara
MSG Bhandara: ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਸਰਸਾ ’ਚ ਸਾਧ-ਸੰਗਤ ਨੇ ਇਸ ਤਰ੍ਹਾਂ ਮਨਾਇਆ ਪਵਿੱਤਰ ਅਵਤਾਰ ਦਿਹਾੜਾ

MSG Bhandara: ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ)। ਸਰਵ-ਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਦੇ 134ਵੇਂ ਪਵਿੱਤਰ ਅਵਤਾਰ ਦਿਹਾੜੇ ਦਾ ਭੰਡਾਰਾ ਬੁੱਧਵਾਰ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ਸਮੇਤ ਦੇਸ਼-ਦੁਨੀਆਂ ’ਚ ਐਮਐਸਜੀ ਭੰਡਾਰੇ ਦੇ ਰੂਪ ’ਚ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਨਾਮਚਰਚਾ ਸਤਿਸੰਗ ’ਚ ਭਾਰੀ ਗਿਣਤੀ ’ਚ ਸਾਧ-ਸੰਗਤ ਨੇ ਹਿੱਸਾ ਲੈ ਕੇ ਸਾਈਂ ਜੀ ਦੇ ਅਵਤਾਰ ਮਹੀਨੇ ਦੀ ਖੁਸ਼ੀ ਮਨਾਈ। MSG Bhandara

MSG Bhandara

ਇਹ ਖਬਰ ਵੀ ਪੜ੍ਹੋ : MSG Bhandara Live: ਪਵਿੱਤਰ ਐੱਮਐੱਸਜੀ ਅਵਤਾਰ ਦਿਹਾੜੇ ਦਾ ਭੰਡਾਰਾ ਸ਼ੁਰੂ

MSG Bhandara

ਪ੍ਰੋਗਰਾਮ ਦੌਰਾਨ, ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਮਾਨਵਤਾ ਭਲਾਈ ਦੇ ਕਾਰਜ਼ਾਂ ’ਚ ਵਧ-ਚੜ੍ਹ ਕੇ ਹਿੱਸਾ ਲਿਆ। ਕਲਾਥ ਬੈਂਕ ਮੁਹਿੰਮ ਤਹਿਤ 134 ਜ਼ਰੂਰਤਮੰਦ ਲੋਕਾਂ ਨੂੰ ਕੰਬਲ ਵੰਡੇ ਗਏ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਮੁਫ਼ਤ ਜਨ ਕਲਿਆਣ ਪਰਮਾਰਥੀ ਜਾਂਚ ਕੈਂਪ ਲਾਇਆ ਗਿਆ, ਜਿਸ ਵਿੱਚ ਦਿਲ ਦੇ ਰੋਗਾਂ ਸਮੇਤ ਵੱਖ-ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਕੈਂਪ ’ਚ ਮਰੀਜ਼ਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਤੇ ਦਵਾਈਆਂ ਵੀ ਮੁਫਤ ਵੰਡੀਆਂ ਗਈਆਂ। ਨਾਲ ਹੀ ਹਸਪਤਾਲ ’ਚ ਵੱਖ-ਵੱਖ ਮੈਡੀਕਲ ਜਾਂਚ ’ਤੇ ਵਿਸ਼ੇਸ਼ ਛੋਟ ਵੀ ਦਿੱਤੀ ਗਈ।

MSG Bhandara