ਬਰਨਾਵਾ ’ਚ ਪਵਿੱਤਰ MSG ਭੰਡਾਰਾ ਅੱਜ

MSG Bhandara
ਆਪਣੀ ਡਿਊਟੀ ’ਤੇ ਤਾਇਨਾਤ ਸੇਵਾਦਾਰ।

ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ | MSG Bhandara

  • ਪਵਿੱਤਰ ਭੰਡਾਰੇ ਦਾ ਸਮਾਂ ਦੁਪਹਿਰ 12: ਤੋਂ 2:00 | MSG Bhandara

ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ ਦਾ ਐੱਮਐੱਸਜੀ ਭੰਡਾਰਾ ਭਲਕੇ ਐਤਵਾਰ 7 ਜਨਵਰੀ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ ਯੂਪੀ ’ਚ ਮਨਾਇਆ ਜਾ ਰਿਹਾ ਹੈ ਪਵਿੱਤਰ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਇਹ ਵੀ ਦੱਸ ਦਈਏ ਕਿ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸੇਵਾਦਾਰਾਂ ਨੇ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। (MSG Bhandara)

MSG Bhandara
ਲੰਗਰ ਭੋਜਨ ਤਿਆਰ ਕਰਦੀਆਂ ਹੋਈਆਂ ਸੇਵਾਦਾਰ ਭੈਣਾਂ।

ਪਵਿੱਤਰ ਭੰਡਾਰੇ ਸਬੰਧੀ ਪੰਡਾਲ, ਟ੍ਰੈਫ਼ਿਕ ਗਰਾਊੁਂਡ, ਲੰਗਰ-ਭੋਜਨ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ ਆਪਣੀਆਂ ਡਿਊਟੀਆਂ ਸੰਭਾਲ ਲਈਆਂ?ਹਨ ਪਵਿੱਤਰ ਐੱਮਐੱਸਜੀ ਭੰਡਾਰੇ ਦਾ ਸ਼ੁੱਭ ਸਮਾਂ ਦੁਪਹਿਰ 12 ਵਜੇ ਤੋਂ 2:00 ਵਜੇ ਤੱਕ ਰਹੇਗਾ ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ 1919 ਈ: ਨੂੰ ਸ੍ਰੀ ਜਲਾਲਆਣਾ ਸਾਹਿਬ, ਜ਼ਿਲ੍ਹਾ ਸਰਸਾ ਦੀ ਪਵਿੱਤਰ ਧਰਤੀ ’ਤੇ ਅਵਤਾਰ ਧਾਰਨ ਕੀਤਾ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਮਾਨਵਤਾ ਭਲਾਈ ਦੇ 161 ਕਾਰਜ ਕਰਕੇ ਪੂਰੇ ਉਤਸ਼ਾਹ ਨਾਲ ਮਨਾਉਂਦੀ ਹੈ। (MSG Bhandara)

ਰੂਹਾਨੀਅਤ: ਆਤਮ-ਵਿਸ਼ਵਾਸ ਲਈ ਇੱਕੋ-ਇੱਕ ਤਰੀਕਾ ਨਾਮ ਦਾ ਸਿਮਰਨ