12 ਫਰਵਰੀ ਨੂੰ ਹੋਣ ਵਾਲੇ ਪਵਿੱਤਰ ਮਹਾਂ ਰਹਿਮੋਕਰਮ ਮਹੀਨੇ ਦੇ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ
- ਪੂਜਨੀਕ ਗੁਰੂ ਜੀ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ (ਯੂਪੀ) ਤੋਂ ਸਾਧ-ਸੰਗਤ ਨੂੰ ਆਨਲਾਈਨ ਗੁਰੂਕੁਲ ਰਾਹੀਂ ਫ਼ਰਮਾਉਣਗੇ ਰੂਹਾਨੀ ਬਚਨ
ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਦਾਤਾ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਮਹਾਂ ਰਹਿਮੋਕਰਮ ਮਹੀਨੇ ਦੀ ਖੁਸ਼ੀ ’ਚ ਪਵਿੱਤਰ ‘ਐੱਮਐੱਸਜੀ ਭੰਡਾਰਾ’ (MSG Bhandara) 12 ਫਰਵਰੀ ਐਤਵਾਰ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਦਿੱਲੀ ਦੀ ਸਾਧ-ਸੰਗਤ ਵੱਲੋਂ ਭਾਰੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਨਈ ਬਸਤੀ ਨਵਾਦਾ, ਪੱਲਵੀ ਕੋਲਡ ਨੇੜੇ ਮੱਖਣਪੁਰ, ਫਿਰੋਜ਼ਾਬਾਦ (ਯੂਪੀ) ਤੇ ਦਿੱਲੀ ਦੀ ਸਾਧ-ਸੰਗਤ ਜਾਪਾਨੀ ਪਾਰਕ ਐੱਚਪੀ ਪੈਟਰੋਲ ਪੰਪ ਦੇ ਪਿੱਛੇ, ਰੋਹਿਣੀ ਦਿੱਲੀ, ਨੇੜੇ ਈਐੱਸਆਈ ਡਿਸਪੈਂਸਰੀ ’ਚ ਮਨਾਇਆ ਜਾ ਰਿਹਾ ਹੈ। ਪਵਿੱਤਰ ਐੱਮਐੱਸਜੀ ਭੰਡਾਰੇ ’ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਉੱਤਰ ਪ੍ਰਦੇਸ਼ ਦੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਤੋਂ ਆਨਲਾਈਨ ਗੁਰੂਕੁਲ ਰਾਹੀਂ ਰੂਹਾਨੀ ਸਤਿਸੰਗ ਫ਼ਰਮਾਉਣਗੇ।
ਵੱਡੇ ਪੱਧਰ ’ਤੇ ਛੁਡਵਾਇਆ ਜਾਵੇਗਾ ਨਸ਼ਾ
ਇਸ ਮੌਕੇ ਪੂਜਨੀਕ ਗੁਰੂ ਜੀ ਨਸ਼ੇ ਤੇ ਸਮਾਜਿਕ ਬੁਰਾਈਆਂ ਨੂੰ ਛੁਡਵਾਉਣ ਦਾ ਪ੍ਰਣ ਕਰਵਾਉੁਣਗੇ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਸੂਬਾ ਕਮੇਟੀਆਂ ਭੰਡਾਰੇ ਦੇ ਪ੍ਰੋਗਰਾਮ ਦੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ, ਨਾਲ ਹੀ ਸਥਾਨਕ ਡੇਰਾ ਸ਼ਰਧਾਲੂਆਂ ’ਚ ਪਵਿੱਤਰ ਭੰਡਾਰੇ ਦੀ ਖੁਸ਼ੀ ’ਚ ਹੋਣ ਵਾਲੇ ਰੂਹਾਨੀ ਸਤਿਸੰਗ ਸਬੰਧੀ ਇਸ ਕਦਰ ਖੁਸ਼ੀ ਦਾ ਮਾਹੌਲ ਹੈ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਪਵਿੱਤਰ ਭੰਡਾਰੇ ’ਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 28 ਫਰਵਰੀ 1960 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਡੇਰਾ ਸੱਚਾ ਸੌਦਾ ਦੀ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕਰਕੇ ਆਪਣਾ ਰੂਪ ਬਣਾਇਆ। ਇਸ ਲਈ ਇਸ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪਵਿੱਤਰ ਐੱਮਐੱਸਜੀ ਮਹਾਂ ਰਹਿਮੋਕਰਮ ਮਹੀਨੇ ਵਜੋਂ ਮਨਾਉਦੀ ਹੈ। ਜਿਸ ’ਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 151 ਮਾਨਵਤਾ ਭਲਾਈ ਕਾਰਜਾਂ ਨੂੰ ਰਫਤਾਰ ਦੇ ਕੇ ਜ਼ਰੂਰਤਮੰਦਾਂ ਦੀ ਮੱਦਦ ਕਰਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।