…ਜਦੋਂ ਸਾਧ-ਸੰਗਤ ਦਾ ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ

Salabtpura dera

ਸਲਾਬਤਪੁਰਾ/ਬਠਿੰਡਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ (Salabtpura dera) ਵਿਖੇ ਪਵਿੱਤਰ ਭੰਡਾਰੇ ’ਚ ਸ਼ਾਮਲ ਹੋਣ ਪੁੱਜੀ ਸਾਧ-ਸੰਗਤ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦੀ ਖੁਸ਼ੀ ’ਚ ਸਾਧ-ਸੰਗਤ ਦਾ ਜੋਸ਼ ਠਾਠਾਂ ਮਾਰ ਰਿਹਾ ਹੈ। ਸਾਧ-ਸੰਗਤ ਵੱਲੋਂ ਇੱਕ ਦੂਜੇ ਨੂੰ ਪਵਿੱਤਰ ਅਵਤਾਰ ਮਹੀਨੇ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। (Salabtpura dera)

ਖੁਸ਼ੀਆਂ ਦੇ ਇਸ ਮੌਕੇ ’ਤੇ ਭੰਡਾਰੇ ਵਿੱਚ ਸ਼ਾਮਿਲ ਹੋਈ ਸਾਧ-ਸੰਗਤ ਦਾ ਗਲਾਈਡਰਜ਼ ਰਾਹੀਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।
ਤੁਹਾਨੂੰ ਦੱਸ ਦਈਏ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪਵਿੱਤਰ ਐੱਮਐੱਸਜੀ ਭੰਡਾਰਾ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ ਤੇ ਜਿੱਥੇ ਸਾਧ-ਸੰਗਤ ਇੱਕ ਦਿਨ ਪਹਿਲਾਂ ਹੀ ਵੱਡੀ ਗਿਣਤੀ ’ਚ ਪਹੰੁਚ ਚੁੱਕੀ ਸੀ ਉੱਥੇ ਹੋਰ ਵੀ ਸਾਧ-ਸੰਗਤ ਸਵੇਰੇ ਹੀ ਦਰਬਾਰ ’ਚ ਪਹੁੰਚਣੀ ਸ਼ੁਰੂ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ