MSG Bhandara Live: ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ 134ਵਾਂ ਪਵਿੱਤਰ ਅਵਤਾਰ ਦਿਹਾੜਾ ਮਨਾ ਰਹੀ ਸਾਧ-ਸੰਗਤ
MSG Bhandara Live: ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ 134ਵਾਂ ਪਵਿੱਤਰ ਅਵਤਾਰ ਦਿਹਾੜਾ ਅੱਜ ਭੰਡਾਰੇ ਦੇ ਰੂਪ ’ਚ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦਾ ਸਿੱਧਾ ਪ੍ਰਸਾਰਣ ਡੇਰਾ ਸੱਚਾ ਸੌਦਾ ਦੇ ਆਫ਼ੀਸ਼ੀਅਲ ਪਲੇਟਫਾਰਮਾਂ ’ਤੇ ਚਲਾਇਆ ਜਾ ਰਿਹਾ ਹੈ। ਭੰਡਾਰੇ ਦੀ ਸ਼ੁਰੂਆਤ ਸਵੇਰੇ 11:00 ਵਜੇ ਪਵਿੱਤਰ ਨਾਅਰਾ ਲਾ ਕੇ ਕੀਤੀ ਗਈ ਹੈ। ਸਵੇਰ ਤੋਂ ਹੀ ਭਾਰੀ ਗਿਣਤੀ ’ਚ ਸਾਧ-ਸੰਗਤ ਸਤਿਸੰਗ ਪੰਡਾਲ ਵਿੱਚ ਆ ਕੇ ਸਜ਼ ਰਹੀ ਹੈ।
ਸਾਧ-ਸੰਗਤ ਦਾ ਆਉਣਾ ਲਗਾਤਾਰ ਜਾਰੀ ਹੈ। ਐੱਮਐੱਸਜੀ ਅਵਤਾਰ ਦਿਵਸ ਭੰਡਾਰੇ ਮੌਕੇ ਡੇਰਾ ਸੱਚਾ ਸੌਦਾ ਦੀ ਦੇਸ਼-ਵਿਦੇਸ਼ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ। ਪਵਿੱਤਰ ਭੰਡਾਰਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ਾਹ ਸਤਿਨਾਮ ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ’ਚ ਮਨਾਇਆ ਜਾ ਰਿਹਾ ਹੈ।
ਇਸ ਮੌਕੇ ’ਤੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾ ਰਹੇ ਹਨ। ਪਵਿੱਤਰ ਭੰਡਾਰੇ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਆਪੋ-ਆਪਣੀਆਂ ਡਿਊਟੀਆਂ ’ਤੇ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ। ਇਸ ਦੇ ਨਾਲ ਹੀ ਸਾਧ-ਸੰਗਤ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਲੰਗਰ-ਭੋਜਨ, ਪਾਣੀ, ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਵੱਡੇ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 (ਸੰਨ 1891) ਨੂੰ ਕੱਤਕ ਦੀ ਪੁੰਨਿਆਂ ਨੂੰ ਪਿੰਡ ਕੋਟੜਾ ਤਹਿਸੀਲ ਗੰਧੇਅ ਰਿਆਸਤ ਕਲਾਇਤ ਬਲੋਚਿਸਤਾਨ (ਹੁਣ ਪਾਕਿਸਤਾਨ ’ਚ) ’ਚ ਪੂਜਨੀਕ ਪਿਤਾ ਸ੍ਰੀ ਪਿੱਲਾ ਮੱਲ ਜੀ ਤੇ ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੇ ਘਰ ਅਵਤਾਰ ਧਾਰਨ ਕੀਤਾ ਸੀ। ਆਪ ਜੀ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਤੇ ਲੋਕਾਂ ਨੂੰ ਰਾਮ-ਨਾਮ ਨਾਲ ਜੋੜ ਕੇ ਬੁਰਾਈਆਂ ਛੁਡਵਾਈਆਂ ਤੇ ਉਨ੍ਹਾਂ ਦੇ ਘਰਾਂ ਨੂੰ ਖੁਸ਼ੀਆਂ ਨਾਲ ਮਹਿਕਾਇਆ।
Read Also : ਪਵਿੱਤਰ ਅਵਤਾਰ ਮਹੀਨੇ ਦੀ ਸ਼ੁਰੂਆਤ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਕੀਤੀ














