MSG Bhandara : ਦੇਸ਼-ਦੁਨੀਆ ’ਚ ਵੱਖ-ਵੱਖ ਜਗ੍ਹਾ ਮਨਾਵੇਗੀ ਸਾਧ-ਸੰਗਤ
MSG Bhandara : ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ 107ਵੇਂ ਪਵਿੱਤਰ ਅਵਤਾਰ ਦਿਹਾੜੇ ਦਾ ਐੱਮਐੱਸਜੀ ਭੰਡਾਰਾ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੇਸ਼-ਵਿਦੇਸ਼ ’ਚ ਧੂਮਧਾਮ ਨਾਲ ਮਨਾਵੇਗੀ। ਪਵਿੱਤਰ ਭੰਡਾਰੇ ਸਬੰਧੀ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਸਾਧ-ਸੰਗਤ ਨੇ ਵੱਖ-ਵੱਖ ਪੰਡਾਲ ਬਣਾਏ ਹਨ। ਪਵਿੱਤਰ ਭੰਡਾਰਾ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਇਸ ਮੌਕੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ’ਚ ਆਨਲਾਈਨ ਸਤਿਸੰਗ ਫ਼ਰਮਾਉਣਗੇ। ਇਸ ਦੇ ਨਾਲ ਹੀ ਨਸ਼ਾ ਤੇ ਬੁਰਾਈਆਂ ਛੁਡਾਉਣ ਦਾ ਸੰਕਲਪ ਵੀ ਦਿਵਾਇਆ ਜਾਵੇਗਾ। ਭੰਡਾਰੇ ਸਬੰਧੀ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀ-ਆਪਣੀ ਜਗ੍ਹਾ ’ਤੇ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਅਤੇ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। MSG Bhandara
ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ ਸੰਨ 1919 ਨੂੰ ਪਿੰਡ ਸ੍ਰੀ ਜਲਾਲਆਣਾ ਸਾਹਿਬ, ਜ਼ਿਲ੍ਹਾ ਸਰਸਾ ’ਚ ਅਵਤਾਰ ਧਾਰਨ ਕੀਤਾ ਸੀ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਸਾਧ-ਸੰਗਤ ਇਸ ਦਿਹਾੜੇ ਨੂੰ ਪਵਿੱਤਰ ਐੱਮਐੱਸਜੀ ਭੰਡਾਰੇ ਵਜੋਂ ਮਨਾਉਂਦੀ ਹੈ ਅਤੇ ਵੱਡੇ ਪੱਧਰ ’ਤੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ।
MSG Bhandara
ਪੂਜਨੀਕ ਗੁਰੂ ਜੀ ਵੱਲੋਂ ਲਗਾਤਾਰ ਐਲੋਪੈਥੀ, ਆਯੁਰਵੈਦਿਕ ਅਤੇ ਨੈਚਰੋਪੈਥੀ ਦੇ ਮੁਫ਼ਤ ਸਿਹਤ ਜਾਂਚ ਕੈਂਪ ਲਾਏ ਜਾ ਰਹੇ ਹਨ, ਜਿੱਥੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇ ਰਹੇ ਹਨ।
Read Also : ਸ਼ੁੱਭ ਦਿਨ ਆਇਆ ਜੀ, ਮਾਨਵਤਾ ਦੀ ਤਕਦੀਰ ਲਿਖਦੈ ਸੰਤਾਂ ਦਾ ਆਗਮਨ
ਇਨ੍ਹਾਂ ਕੈਂਪਾਂ ਵਿੱਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਦਾ ਸਾਰਾ ਖਰਚਾ ਪੂਜਨੀਕ ਗੁਰੂ ਜੀ ਖੁਦ ਚੁੱਕ ਰਹੇ ਹਨ। ਕੈਂਪਾਂ ’ਚ ਹੁਣ ਤੱਕ ਹਜ਼ਾਰਾਂ ਮਰੀਜ਼ ਲਾਭ ਉਠਾ ਚੁੱਕੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਪੂਜਨੀਕ ਗੁਰੂ ਜੀ ਵੱਲੋਂ ਲੋੜਵੰਦਾਂ ਨੂੰ ਰਾਸ਼ਨ, ਗਰਮ ਕੱਪੜੇ, ਦਿਵਿਆਂਗਾਂ ਨੂੰ ਇਲੈਕਟ੍ਰਿਕ ਟ੍ਰਾਈਸਾਈਕਲ, ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ, ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ, ਨਸ਼ਾ ਛੱਡਣ ਵਾਲਿਆਂ ਨੂੰ ਡਰਾਈ ਫਰੂਟ ਸਮੇਤ ਪੌਸ਼ਟਿਕ ਖੁਰਾਕ ਕਿੱਟਾਂ ਦੇਣ ਸਮੇਤ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ। ਜਿਨ੍ਹਾਂ ਦੀ ਸਮਾਜ ’ਚ ਚਾਰੇ ਪਾਸੇ ਪ੍ਰਸ਼ੰਸਾ ਹੋ ਰਹੀ ਹੈ।













