ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ
- ਤਿਆਰੀਆਂ ਸ਼ੁਰੂ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਪ੍ਰਬੰਧਾਂ ’ਚ ਜੁਟੇ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਆਉਣ ਵਾਲੀ 25 ਮਾਰਚ, ਦਿਨ ਸ਼ਨਿੱਚਰਵਾਰ ਨੂੰ ਪਵਿੱਤਰ ‘ਐੱਮਐੱਸਜੀ’ ਭੰਡਾਰਾ (MSG Bhandara) ਧੂਮਧਾਮ ਨਾਲ ਮਨਾ ਰਹੀ ਹੈ। ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਸ਼ਾਹ ਸਤਿਨਾਮ ਜੀ ਧਾਮ, ਸਰਸਾ ’ਚ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਵਿਸ਼ਾਲ ਨਾਮ ਚਰਚਾ ਹੋਵੇਗੀ। ਭੰਡਾਰੇ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸ਼ੁੱਭ ਮੌਕੇ ਸ਼ਾਹ ਸਤਿਨਾਮ ਜੀ ਧਾਮ ਅਤੇ ਸ਼ਾਹ ਮਸਤਾਨਾ ਜੀ ਧਾਮ ’ਚ ਸਜਾਵਟ ਕੀਤੀ ਜਾ ਰਹੀ ਹੈ।
ਸ਼ਾਹ ਸਤਿਨਾਮ ਜੀ ਧਾਮ ਵਿਖੇ ਸਾਧ-ਸੰਗਤ ਧੂਮਧਾਮ ਨਾਲ ਮਨਾਏਗੀ ਪਵਿੱਤਰ MSG Bhandara
ਭੰਡਾਰੇ ਦੌਰਾਨ ਸਾਧ-ਸੰਗਤ ਵੱਡੀਆਂ-ਵੱਡੀਆਂ ਸਕਰੀਨਾਂ ਰਾਹੀਂ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਅਨਮੋਲ ਬਚਨਾਂ ਨੂੰ ਸਰਵਣ ਕਰੇਗੀ। ਜ਼ਿਕਰਯੋਗ ਹੈ ਕਿ 25 ਮਾਰਚ 1973 ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਨਾਮ ਸ਼ਬਦ ਦੀ ਦਾਤ ਬਖ਼ਸ਼ੀ ਸੀ। ਡੇਰਾ ਸੱਚਾ ਸੌਦਾ ਦੀ ਕਰੋੜਾਂ ਸਾਧ-ਸੰਗਤ ਇਸੇ ਖੁਸ਼ੀ ’ਚ ਇੱਕ ਤਿਉਹਾਰ ਦੇ ਰੂਪ ’ਚ ਪੂਰੇ ‘ਮਾਰਚ’ ਮਹੀਨੇ ਨੂੰ ‘ਪਵਿੱਤਰ ਐੱਮਐੱਸਜੀ ਮਹੀਨੇ’ ਦੇ ਰੂਪ ’ਚ ਮਾਨਵਤਾ ਭਲਾਈ ਦੇ 156 ਕਾਰਜ ਕਰਕੇ ਮਨਾ ਰਹੀ ਹੈ।