MSG Gurumantra Bhandara: ਭੰਡਾਰੇ ਦਾ ਸਮਾਂ ਸਵੇਰ 11 ਤੋਂ ਦੁਪਹਿਰ 1 ਵਜੇ ਤੱਕ
- ਤਿਆਰੀਆਂ ’ਚ ਜੁਟੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ
MSG Gurumantra Bhandara: ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 25 ਮਾਰਚ ਦਿਨ ਮੰਗਲਵਾਰ ਨੂੰ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ, ਸਰਸਾ ਵਿਖੇ ਮਨਾ ਰਹੀ ਹੈ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਇਸ ਮੌਕੇ ਮਾਨਵਤਾ ਭਲਾਈ ਕਾਰਜ ਵੀ ਕੀਤੇ ਜਾਣਗੇ। ਪਵਿੱਤਰ ਭੰਡਾਰੇ ਸਬੰਧੀ ਪੰਡਾਲ, ਲੰਗਰ, ਪੀਣ ਵਾਲਾ ਪਾਣੀ, ਟ੍ਰੈਫਿਕ ਗਰਾਉੂਂਡ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਮਾਰਚ 1973 ਨੂੰ ਪਵਿੱਤਰ ਗੁਰਮੰਤਰ ਦੀ ਅਨਮੋਲ ਦਾਤ ਦੀ ਬਖਸ਼ਿਸ਼ ਕੀਤੀ ਸੀ। MSG Gurumantra Bhandara
Read Also : Welfare Work: ਡੇਰਾ ਸ਼ਰਧਾਲੂ ਨੇ ਬਿਮਾਰ ਵਿਅਕਤੀ ਦੇ ਇਲਾਜ ‘ਚ ਕੀਤੀ ਮੱਦਦ
ਇਸੇ ਦਿਨ ਹੀ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਅਤੇ ਪੂਜਨੀਕ ਸਾਈਂ ਸਾਵਣ ਸ਼ਾਹ ਜੀ ਮਹਾਰਾਜ ਨੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੂੰ ਪਵਿੱਤਰ ਗੁਰਮੰਤਰ ਦੀ ਅਨਮੋਲ ਦਾਤ ਦੀ ਬਖਸ਼ਿਸ਼ ਕੀਤੀ ਸੀ। ਇਸ ਲਈ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਸ਼ਰਧਾ ਨਾਲ ਪਵਿੱਤਰ ‘ਐੱਮਐੱਸਜੀ ਗੁਰਮੰਤਰ ਭੰਡਾਰੇ’ ਦੇ ਰੂਪ ’ਚ ਖੂਨਦਾਨ, ਜ਼ਰੂਰਤਮੰਦਾਂ ਦੀ ਮੱਦਦ, ਬੇਸਹਾਰਿਆਂ ਦੇ ਮਕਾਨ, ਜ਼ਰੂਰਤਮੰਦ ਪਰਿਵਾਰ ਦੀਆਂ ਧੀਆਂ ਦੇ ਵਿਆਹ ’ਚ ਆਰਥਿਕ ਮੱਦਦ ਜਿਹੇ ਮਾਨਵਤਾ ਭਲਾਈ ਦੇ 167 ਕਾਰਜ ਕਰਕੇ ਮਨਾਉਂਦੀ ਹੈ। MSG Gurumantra Bhandara