ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 26 ਮਈ 2024 ਦਿਨ ਐਤਵਾਰ ਨੂੰ ‘ਐੱਮਐੱਸਜੀ’ ਸਤਿਸੰਗ ਭੰਡਾਰਾ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ਵਿਖੇ ਧੂਮ-ਧਾਮ ਨਾਲ ਮਨਾ ਰਹੀ ਹੈ। ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਪਵਿੱਤਰ ਭੰਡਾਰੇ ਨੂੰ ਲੈ ਕੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਹੈ। (MSG Satsang Bhandara)
ਜ਼ਿਕਰਯੋਗ ਹੈ ਕਿ ਸੰਨ 1948 ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ‘ਐੱਮਐੱਸਜੀ ਸਤਿਸੰਗ ਭੰਡਾਰਾ’ ਮਨਾਉਂਦੀ ਹੈ। (MSG Satsang Bhandara)
ਇਹ ਵੀ ਪੜ੍ਹੋ: ਮਿੱਠੇ ਬਚਨਾਂ ਨੇ ਨਿੰਦਕਾਂ ਨੂੰ ਭਗਤ ਬਣਾਇਆ