ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News MSG Satsang B...

    MSG Satsang Bhandara: ਬਰਨਾਵਾ ਆਸ਼ਰਮ ’ਚ MSG ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ

    MSG Satsang Bhandara

    ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਰਹੇਗਾ | MSG Satsang Bhandara

    • ਭੰਡਾਰੇ ਸਬੰਧੀ ਤਿਆਰੀਆਂ ਮੁਕੰਮਲ, ਸੇਵਾਦਾਰਾਂ ਨੇ ਸੰਭਾਲੀਆਂ ਆਪਣੀਆਂ-ਆਪਣੀਆਂ ਡਿਊਟੀਆਂ

    ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ 5 ਮਈ ਦਿਨ ਐਤਵਾਰ ਨੂੰ ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤੱਕ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਯੂਪੀ) ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਵੇਗੀ ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। (MSG Satsang Bhandara)

    RCB vs GT: ਬੈਂਗਲੁਰੂ ਦੀ ਖਤਰਨਾਕ ਗੇਂਦਬਾਜ਼ੀ ਅੱਗੇ ਗੁਜਰਾਤ ਢੇਰ, ਜਵਾਬ ‘ਚ RCB ਦੀ ਤੇਜ਼ ਸ਼ੁਰੂਆਤ

    ਇਸ ਦੇ ਨਾਲ ਹੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਸੰਨ 1948 ’ਚ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦਾ ਨਿਰਮਾਣ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਉਂਦੀ। (MSG Satsang Bhandara)

    LEAVE A REPLY

    Please enter your comment!
    Please enter your name here