Mukhya Mantri Tirth Yatra Yojana: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋਈ : ਜੱਸੀ ਸੋਹੀਆਂ ਵਾਲਾ

Mukhya Mantri Tirth Yatra Yojana
ਭਾਦਸੋਂ: ਚੇਅਰਮੈਨ ਜੱਸੀ ਸੋਹੀਆਂ ਵਾਲਾ ਅੱਜ ਪਿੰਡ ਭੜੀ ਪਨੈਚਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਨਾਲ ਸਰਪੰਚ ਹਰਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ। ਤਸਵੀਰ : ਸੁਸ਼ੀਲ ਕੁਮਾਰ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਭੜੀ ਪਨੈਚਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

Mukhya Mantri Tirth Yatra Yojana: (ਸੁਸ਼ੀਲ ਕੁਮਾਰ) ਭਾਦਸੋਂ। ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਭੜੀ ਪਨੈਚਾਂ ਤੋਂ ਸਰਪੰਚ ਹਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਸ੍ਰੀ ਦਰਬਾਰ ਸਾਹਿਬ ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਕਿਉਂਕਿ ਕਿ ਯਾਤਰਾ ’ਤੇ ਜਾਣ ਸਮੇਂ ਸਾਡੇ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਸੰਤੁਸ਼ਟੀ ਦੇ ਨਜ਼ਾਰੇ ਵੇਖ ਕੇ ਦਿਲ ਨੂੰ ਬਹੁਤ ਸਕੂਨ ਮਿਲਦਾ ਹੈ ਅਤੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ, ਸੁਖ-ਸਹੂਲਤਾਂ ਅਤੇ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਸਰਪੰਚ, ਸਰਬਜੀਤ ਸਿੰਘ ਪੰਚ , ਸਤਬੀਰ ਕੌਰ ਪੰਚ , ਸੁਖਦੇਵ ਸਿੰਘ ਪੰਚ, ਸੌਦਾਗਰ ਸਿੰਘ ਨੰਬਰਦਾਰ, ਤਰਲੋਚਨ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਸੋਹਣ ਲਾਲ, ਪਲਵਿੰਦਰ ਸਿੰਘ, ਹਰਵਿੰਦਰ ਸਿੰਘ ਕਾਲਾ, ਮਲਕੀਤ ਸਿੰਘ, ਬਲਵੰਤ ਸਿੰਘ, ਪ੍ਰਗਟ ਸਿੰਘ, ਸੁਰਿੰਦਰ ਸਿੰਘ, ਪ੍ਰਗਟ ਸਿੰਘ, ਮਨਜੀਤ ਸਿੰਘ, ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਪਰਮਿੰਦਰ ਸਿੰਘ ਭੰਗੂ, ਤੇਜਿੰਦਰ ਸਿੰਘ ਸੁੱਖੇਵਾਲ, ਜਸਕਰਨਵੀਰ ਸਿੰਘ ਤੇਜੇ ਆਦਿ ਵੀ ਮੌਜੂਦ ਸਨ। Mukhya Mantri Tirth Yatra Yojana