ਸਾਡੇ ਨਾਲ ਸ਼ਾਮਲ

Follow us

11.7 C
Chandigarh
Sunday, February 8, 2026
More
    Home ਸੂਬੇ ਪੰਜਾਬ ਮੋਦੀ ਕਾਲਜ ਨੇ ...

    ਮੋਦੀ ਕਾਲਜ ਨੇ ਪੰਜਾਬੀ ‘ਵਰਸਿਟੀ ਅੰਤਰ-ਕਾਲਜ ਰੋਡ ਸਾਈਕਲਿੰਗ ਚੈਂਪੀਅਨਸ਼ਿਪ ਜਿੱਤੀ

    Modi College wins Punjabi Varsity Inter-College Road Cycling Championship

    multani mal Modi College | ਮੋਦੀ ਕਾਲਜ ਨੇ ਪੰਜਾਬੀ ‘ਵਰਸਿਟੀ ਅੰਤਰ-ਕਾਲਜ ਰੋਡ ਸਾਈਕਲਿੰਗ ਚੈਂਪੀਅਨਸ਼ਿਪ ਜਿੱਤੀ

    ਪਟਿਆਲਾ, (ਸੱਚ ਕਹੂੰ ਨਿਊਜ਼)। ਮੁਲਤਾਨੀ ਮੱਲ ਮੋਦੀ ਕਾਲਜ (multani mal Modi College) ਦੀ ਰੋਡ ਸਾਈਕਲਿੰਗ ਟੀਮ (ਲੜਕੀਆਂ) ਨੇ ਇਸ ਸਾਲ ਦੀ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਚੈਂਪੀਅਨਸ਼ਿਪ ਜਿੱਤ ਲਈ ਹੈ। ਇਹ ਚੈਂਪੀਅਨਸ਼ਿਪ ਪਿਛਲੇ ਦਿਨੀਂ ਕਰਵਾਈ ਗਈ ਸੀ। ਇਸ ਟੀਮ ਵਿੱਚ ਮੈਂਬਰ ਬਰਿਸ਼ਟੀ ਕੋਂਗਕੋਣਾ ਗੋਗੋਈ ਅਤੇ ਤਰਵਿੰਦਰ ਕੌਰ ਸ਼ਾਮਲ ਸਨ। ਇੱਥੇ ਇਹ ਵੀ ਵਿਸ਼ੇਸ਼ ਵਰਨਣਯੋਗ ਹੈ ਕਿ ਕਾਲਜ ਦੀ ਖਿਡਾਰਣ ਬਰਿਸ਼ਟੀ ਨੇ ਪਿਛਲੇ ਦਿਨੀਂ ਅਸਾਮ ਵਿੱਚ ਹੋਈਆਂ ‘ਖੇਲੋ ਇੰਡੀਆ ਖੇਡਾਂ’ ਵਿੱਚ ਵੀ ਸਿਲਵਰ ਮੈਡਲ ਹਾਸਿਲ ਕੀਤਾ ਹੈ

    ਜੇਤੂ ਟੀਮ ਦਾ ਕਾਲਜ ਪਹੁੰਚਣ ‘ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਕਿਹਾ ਕਿ ਕਾਲਜ ਵੱਲੋਂ ਖਿਡਾਰੀਆਂ ਨੂੰ ਕੇਵਲ ਅਕਾਦਮਿਕ ਅਤੇ ਖੇਡ-ਖੇਤਰ ਵਿੱਚ ਯੋਗ ਅਗਵਾਈ ਅਤੇ ਮਦਦ ਹੀ ਨਹੀਂ ਕੀਤੀ ਜਾਂਦੀ, ਸਗੋਂ ਉਹਨਾਂ ਨੂੰ ਕਾਲਜ ਦੇ ਵਿਸ਼ੇਸ਼ ਸਮਾਗਮ ਵਿੱਚ ਪੁਰਸਕਾਰਾਂ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ। ਕਾਲਜ ਸਪੋਰਟਸ ਕਮੇਟੀ ਦੇ ਡੀਨ ਡਾ. ਗੁਰਦੀਪ ਸਿੰਘ ਸੰਧੂ ਨੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ ‘ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਨੇ ਖੇਡ ਵਿਭਾਗ ਦੇ ਮੁਖੀ ਡਾ. ਨਿਸ਼ਾਨ ਸਿੰਘ, ਡਾ. ਹਰਨੀਤ ਸਿੰਘ ਤੇ ਪ੍ਰੋ. (ਮਿਸ) ਮਨਦੀਪ ਕੌਰ ਦੀ ਕਰੜੀ ਮਿਹਨਤ ਅਤੇ ਅਗਵਾਈ ਦੀ ਸ਼ਲਾਘਾ ਵੀ ਕੀਤੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here