Mohali News: ਮੁਹਾਲੀ ‘ਚ ਡਿੱਗੀ ਬਹੁਮੰਜ਼ਿਲਾ ਇਮਾਰਤ, 15 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

Mohali News
Mohali News: ਮੁਹਾਲੀ 'ਚ ਡਿੱਗੀ ਬਹੁਮੰਜ਼ਿਲਾ ਇਮਾਰਤ, 15 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

NDRF ਟੀਮ ਦੇ ਨਾਲ-ਨਾਲ ਫੌਜ ਵੀ ਮੌਕੇ ‘ਤੇ ਪਹੁੰਚੀ, ਬਚਾਅ ਕਾਰਜ ਜਾਰੀ | Mohali News

Mohali News: (ਸੱਚ ਕਹੂੰ ਨਿਊਜ਼) ਮੋਹਾਲੀ। ਮੋਹਾਲੀ ‘ਚ ਸ਼ਨਿੱਚਰਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ 15 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਜਾਰੀ ਹੈ। NDRF ਟੀਮ ਦੇ ਨਾਲ-ਨਾਲ ਫੌਜ ਵੀ ਮੌਕੇ ‘ਤੇ ਪਹੁੰਚ ਗਈ ਹੈ। ਐਂਬੂਲੈਂਸਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਹ ਘਟਨਾ ਸ੍ਰੀ ਗੁਰਦੁਆਰਾ ਸੋਹਾਣਾ ਸਾਹਿਬ ਜੀ ਦੇ ਨੇੜੇ ਸ਼ਾਮ 4:30 ਵਜੇ ਦੇ ਕਰੀਬ ਵਾਪਰੀ। ਲੋਕਾਂ ਮੁਤਾਬਕ ਇਹ ਇਮਾਰਤ 4 ਮੰਜ਼ਿਲਾ ਸੀ, ਜੋ ਕਰੀਬ 10 ਸਾਲ ਪੁਰਾਣੀ ਸੀ। ਇਸ ‘ਚ 3 ਮੰਜ਼ਿਲਾਂ ‘ਤੇ ਪੀਜੀ ਚੱਲ ਰਿਹਾ ਸੀ ਅਤੇ ਗਰਾਊਂਡ ਫਲੋਰ ‘ਤੇ ਜਿੰਮ ਚੱਲ ਰਿਹਾ ਸੀ। ਇਸ ਦੇ ਨਾਲ ਹੀ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਡਿੱਗ ਗਈ।

ਇਹ ਵੀ ਪੜ੍ਹੋ: Kisan Andolan News: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਫਿਰ ਦਿੱਤਾ ਕਿਸਾਨਾਂ ‘ਤੇ ਵੱਡਾ ਬਿਆਨ

ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਮਾਰਤ ਡਿੱਗੀ ਉਸ ਸਮੇਂ ਜਿੰਮ ਖੁੱਲ੍ਹਾ ਸੀ। ਅਜਿਹੇ ‘ਚ ਜਿੰਮ ‘ਚ ਆਉਣ ਵਾਲੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਰਸਮੀ ਪੁਸ਼ਟੀ ਨਹੀਂ ਹੋਈ ਹੈ। ਪ੍ਰਸ਼ਾਸਨ ਜਿੰਮ ਪ੍ਰਬੰਧਕਾਂ ਨਾਲ ਸੰਪਰਕ ਕਰ ਰਿਹਾ ਹੈ। ਮੁਹਾਲੀ ਦੀ ਐਸਡੀਐਮ ਦਮਨਦੀਪ ਕੌਰ ਨੇ ਦੱਸਿਆ ਕਿ ਸਥਾਨਕ ਲੋਕ ਦੱਸ ਰਹੇ ਹਨ ਕਿ ਕਰੀਬ 15 ਲੋਕ ਦੱਬੇ ਹੋਏ ਹਨ। ਮੋਹਾਲੀ ਦੇ ਐਸਐਸਪੀ ਦੀਪਕ ਪਾਰਿਖ ਨੇ ਦੱਸਿਆ ਕਿ ਟੀਮਾਂ ਫਿਲਹਾਲ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਮਲਬੇ ਤੋਂ ਅਜੇ ਤੱਕ ਕੋਈ ਜ਼ਖਮੀ ਨਹੀਂ ਹੋਇਆ ਹੈ। ਹਾਲਾਂਕਿ ਜੇਕਰ ਕੋਈ ਮਲਬੇ ਹੇਠਾਂ ਦੱਬਿਆ ਹੋਇਆ ਹੈ ਤਾਂ ਉਸ ਦੀ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here