ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸੁਤੰਤਰ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਈਵੀਐਮ ਸਟਰਾਂਗ ਰੂਮ ਦਾ ਦੌਰਾ ਕੀਤਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। Municipal Corporation Elections: ਐਤਵਾਰ ਨੂੰ ਚੋਣਾਂ ਦਾ ਵਿਗਲ ਵੱਜਦਿਆਂ ਹੀ ਸਨਅੱਤੀ ਸ਼ਹਿਰ ਲੁਧਿਆਣਾ ’ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਨ ਲਈ ਉਮੀਦਵਾਰਾਂ ਨੇ ਤਿਆਰੀਆਂ ਖਿੱਚ ਲਈਆਂ ਹਨ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੀ ਚੋਣਾਂ ਨੂੰ ਲੈ ਕੇ ਪੱਬਾਂ ਭਾਰ ਹੋ ਗਿਆ ਹੈ। ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਲਈ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਪਹੁੰਚ ਚੁੱਕੀਆਂ ਹਨ। ਜਿੰਨ੍ਹਾਂ ਦੀ ਸੌਮਵਾਰ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਫਸਟ ਲੈਵਲ ਚੈਕਿੰਗ (ਐਫਐਲਸੀ) ਦਾ ਨਿਰੀਖਣ ਕੀਤਾ। ਐਸਆਰਐਸ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਵਿਖੇ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਦੇ ਨਾਲ ਨਗਰ ਨਿਗਮ ਲੁਧਿਆਣਾ। Municipal Corporation Elections
ਇਹ ਖਬਰ ਵੀ ਪੜ੍ਹੋ : Ludhiana News: ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ਾਂ ’ਚ ਫੜੀਆਂ 2 ਔਰਤਾਂ
ਨਗਰ ਕੌਂਸਲਾਂ ਦੀਆਂ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਲਈ ਐਫਐਲਸੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਇਲੈਕਟਰਾਨਿਕ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ਈਸੀਆਈਐਲ), ਹੈਦਰਾਬਾਦ ਦੇ ਇੰਜੀਨੀਅਰਾਂ ਨਾਲ ਵਿਸਤ੍ਰਿਤ ਚਰਚਾ ਕੀਤੀ, ਜੋ ਕਿ ਇਨ੍ਹਾਂ ਮਸ਼ੀਨਾਂ ਨੂੰ ਤਿਆਰ ਕਰਨ ਲਈ ਜ਼ਿੰਮੇਵਾਰ ਹਨ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਟੀਚਾ ਪੋਲਿੰਗ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਸਾਰੀਆਂ ਮਸ਼ੀਨਾਂ ਦੀ ਵਰਤੋਂ ਕਰੇਗਾ ਤੇ ਭਰੋਸਾ ਦਿਵਾਇਆ ਕਿ ਚੋਣਾਂ ਲਈ ਨਿਰਧਾਰਤ ਲੱਗਭੱਗ 1,865 ਬੈਲਟ ਯੂਨਿਟਾਂ ਤੇ 1,790 ਕੰਟਰੋਲ ਯੂਨਿਟਾਂ ਦੀ ਮੁਕੰਮਲ ਚੈਕਿੰਗ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ।
‘ਸ਼ਹਿਰ ਨੂੰ ਚੜ੍ਹਨ ਲੱਗਿਆ ਸਿਆਸੀ ਰੰਗ’ | Municipal Corporation Elections
ਤਕਰੀਬਨ 4-5 ਮਹੀਨਿਆਂ ਤੋਂ ਚੋਣ ਲੜ੍ਹਨ ਦੀਆਂ ਤਿਆਰੀਆਂ ’ਚ ਲੱਗੇ ਉਮੀਦਵਾਰ ਪੰਜਾਬ ਚੋਣ ਕਮਿਸ਼ਨ ਦੇ ਫੈਸਲੇ ਤੋਂ ਬਾਅਦ ਇੱਕਦਮ ਹਰਕਤ ’ਚ ਆ ਗਏ ਹਨ। ਜਿੰਨ੍ਹਾਂ ਨੇ ਰਾਤੋ- ਰਾਤ ਆਪਣੇ ਵਾਰਡਾਂ ’ਚ ਆਪਣੀ ਤੇ ਆਪਣੇ ਆਕਾ ਦੀਆਂ ਤਸਵੀਰਾਂ ਵਾਲੇ ਬੈਨਰ ਟੰਗ ਦਿੱਤੇ ਹਨ। ਜਿਸ ਨਾਲ ਦਾ ਰੰਗ ਸਿਆਸੀ ਰੰਗਾਂ ’ਚ ਤਬਦੀਲ ਹੋਣਾ ਸ਼ੁਰੂ ਹੋ ਗਿਆ ਹੈ।