ਨਗਰ ਨਿਗਮ ਮੁਲਾਜਮਾਂ ਤੇ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ

Ludhiana News

ਕਾਂਗਰਸ ਪਾਰਟੀ ਦੇ ਲੁਧਿਆਣਾ ਉੱਤਰੀ ਦੇ ਪ੍ਰਧਾਨ ਨੂੰ ਗ੍ਰਿਫਤਾਰ ਕਰਨ ਦੀ ਮੰਗ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੇ ਨਗਰ ਨਿਗਮ ਮੁਲਾਜਮਾਂ ਅਤੇ ਸੰਘਰਸ਼ ਕਮੇਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਨੂੰ ਮੰਗ ਪੱਤਰ ਦੇ ਕੇ ਕਾਂਗਰਸ ਪ੍ਰਧਾਨ ਨੂੰ ਗਿ੍ਰਫਤਾਰ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਬੀਤੀ 20 ਅਪਰੈਲ ਨੂੰ ਨਗਰ ਨਿਗਮ ਦੇ ਮੁਲਾਜਮ ਸੁਨੀਲ ਕੁਮਾਰ ਦੀ ਕਾਂਗਰਸ ਉੱਤਰੀ ਦੇ ਪ੍ਰਧਾਨ ਰੇਸ਼ਮ ਸਿੰਘ ਵੱਲੋਂ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਪ੍ਰਤੀ ਜਾਤੀ ਸੂਚਕ ਸਬਦਾਂ ਦੀ ਵਰਤੋਂ ਕੀਤੀ ਗਈ ਸੀ। ਜਿਸ ਦੇ ਸਬੰਧ ’ਚ ਪੁਲਿਸ ਨੇ ਕੇਸ ਵੀ ਦਰਜ ਕਰ ਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਹੁਣ ਰੇਸ਼ਮ ਸਿੰਘ ਵੱਲੋਂ ਸੁਨੀਲ ਕੁਮਾਰ ’ਤੇ ਕੇਸ ਵਾਪਸ ਲੈਣ ਲਈ ਕਥਿਤ ਦਬਾਅ ਪਾਇਆ ਜਾ ਰਿਹਾ ਹੈ ਅਤੇ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਦੇ ਰਿਹਾ ਹੈ। ਜਿਸ ਕਾਰਨ ਹੁਣ ਨਗਰ ਨਿਗਮ ਸੰਘਰਸ਼ ਕਮੇਟੀ ਨੇ ਸੁਨੀਲ ਕੁਮਾਰ ਦੇ ਹੱਕ ’ਚ ਫੈਸਲਾ ਕੀਤਾ ਹੈ। (Ludhiana News)

CSK vs LSG: IPL ’ਚ ਅੱਜ ਚੇੱਨਈ vs ਲਖਨਊ, ਸੁਪਰ ਕਿੰਗਜ਼ ਆਪਣੇ ਗੜ੍ਹ ’ਚ ਜਾਇੰਟਸ ਤੋਂ ਬਦਲਾ ਲੈਣ ਉੱਤਰੇਗਾ

ਕਿ ਜਦੋਂ ਤੱਕ ਪੁਲਿਸ ਰੇਸ਼ਮ ਸਿੰਘ ਨੂੰ ਗਿ੍ਰਫਤਾਰ ਨਹੀਂ ਕਰਦੀ, ਉਦੋਂ ਤੱਕ ਉਹ ਚੁੱਪ ਨਹੀਂ ਬੈਠੇਗਾ। ਇਸ ਦੌਰਾਨ ਸੰਘਰਸ਼ ਕਮੇਟੀ ਦੇ ਅਸ਼ਵਨੀ ਸਹੋਤਾ ਨੇ ਕਿਹਾ ਕਿ ਉਹ ਨਗਰ ਨਿਗਮ ਦੇ ਕਿਸੇ ਵੀ ਕਰਮਚਾਰੀ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ ਕਰਨਗੇ। ਰੇਸ਼ਮ ਸਿੰਘ ਨੇ ਕਾਂਗਰਸ ਪਾਰਟੀ ਦਾ ਅਕਸ ਖਰਾਬ ਕੀਤਾ ਹੈ। ਇਸ ਲਈ ਤੇ ਕਾਂਗਰਸ ਪਾਰਟੀ ਨੂੰ ਹੁਣ ਅਜਿਹੇ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਨੂੰ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਕਮੇਟੀ ਹੜਤਾਲ ’ਤੇ ਜਾਵੇਗੀ। ਪੀੜਤ ਸੁਨੀਲ ਕੁਮਾਰ ਨੇ ਦੱਸਿਆ ਕਿ ਉਸਨੂੰ ਤੇ ਉਸਦੇ ਪਰਿਵਾਰ ਨੂੰ ਕੇਸ ਵਾਪਸ ਲੈਣ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਰੇਸ਼ਮ ਸਿੰਘ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਨਗਰ ਨਿਗਮ ਦੇ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗ ਪੱਤਰ ਮਿਲ ਗਿਆ ਹੈ ਅਤੇ ਮੁਲਜਮਾਂ ਖਿਲਾਫ਼ ਅਗਲੀ ਕਾਰਵਾਈ ਲਈ ਪੁਲਿਸ ਨੂੰ ਪੱਤਰ ਲਿਖਿਆ ਜਾ ਰਿਹਾ ਹੈ। (Ludhiana News)

LEAVE A REPLY

Please enter your comment!
Please enter your name here