ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਕਾਪੀਆਂ ਫੂਕ ਕੇ ਕੀਤਾ ਰੋਸ ਮੁਜ਼ਾਹਰਾ

Protest
ਪਟਿਆਲਾ : ਨਗਰ ਨਿਗਮ ਦੇ ਮੁਲਾਜਮ ਕਾਪੀਆਂ ਸਾੜ ਕੇ ਆਪਣੇ ਰੋਸ ਜਾਹਿਰ ਕਰਦੇ ਹੋਏ।

(ਸੱਚ ਕਹੂੰ ਨਿਊਜ਼) ਪਟਿਆਲਾ। ਪਿਛਲੇ ਦਿਨੀਂ ਸਕੱਤਰ ਸਥਾਨਕ ਸਰਕਾਰ ਵਿਭਾਗ, ਚੰਡੀਗੜ੍ਹ ਵੱਲੋਂ ਗਰੁੱਪ ਏ ਅਤੇ ਗਰੁੱਪ ਬੀ ਦੀ ਸਲਾਨਾ ਤਰੱਕੀ ਸਰਕਾਰ/ਡਾਇਰੈਕਟੋਰੇਟ ਪੱਧਰ ’ਤੇ ਲਗਾਉਣ ਸਬੰਧੀ ਨਗਰ ਨਿਗਮ ਪਟਿਆਲਾ ਦੇ ਮੁਲਾਜ਼ਮਾ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਖਿਲਾਫ ਮਿਉਂਸਪਲ ਵਰਕਰ ਯੂਨੀਅਨ ਦੇ ਸਮੂਹ ਮੁਲਾਜ਼ਮਾ (Protest) ਵੱਲੋਂ ਵਿਰੋਧ ਕਰਦਿਆਂ ਕਾਰਜਕਾਰੀ ਪ੍ਰਧਾਨ ਰਮਿੰਦਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਉੱਕਤ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।

ਇਹ ਵੀ ਪੜ੍ਹੋ : ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ‘ਆਪ’ ਵਰਕਰਾਂ ਦਾ ਰੋਸ ਪ੍ਰਦਰਸ਼ਨ

ਇਸ ਮੌਕੇ ਯੂਨੀਅਨ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਇਹ ਹੁਕਮ ਵਾਪਿਸ ਨਾ ਕੀਤੇ ਤਾਂ ਇਹ ਸਘੰਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਥਾਨਕ ਸਰਕਾਰ ਵਿਭਾਗ, ਚੰਡੀਗੜ੍ਹ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਸਬੀਰ ਸਿੰਘ, ਹਰਪ੍ਰੀਤ ਸਿੰਘ, ਸੁਮੀਤ ਭਾਰਦਵਾਜ਼, ਹਰਪਾਲ ਸਿੰਘ, ਗੁਰਮੇਲ ਸਿੰਘ, ਮਨੀਸ਼ ਪੂਰੀ, ਗੁਰਪ੍ਰੀਤ ਸਿੰਘ ਚਾਵਲਾ, ਗੋਲਡੀ ਕਲਿਆਣ, ਪ੍ਰਦੀਪ ਪੂਰੀ, ਜਸਪਾਲ ਸਿੰਘ ਖਰੋੜ, ਅਮਰਿੰਦਰ ਕੌਰ, ਜਸਕੀਰਤ ਕੌਰ ਆਦਿ ਮੁਲਾਜ਼ਮ ਆਗੂ ਮੌਜੂਦ ਸਨ।