ਸਰਕਾਰਾਂ ਵਿਭਾਗ ‘ਚ ਹੋਏਗਾ ਸਿਰਫ਼ ਪੰਜਾਬੀ ‘ਚ ਕੰਮ, ਅੰਗਰੇਜ਼ੀ ਅਲਵਿਦਾ | Punjabi Language
- ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ ਵਿੱਚ ਪੰਜਾਬੀ ਦੀ ਪੰਚਾਇਤ ‘ਚ ਕੀਤਾ ਐਲਾਨ | Punjabi Language
- ਛੋਟਾ ਬੱਚਾ ਸਭ ਤੋਂ ਸੌਖਿਆ ਮਾਂ ਬੋਲੀ ਵਿੱਚ ਹੀ ਸਿੱਖ ਸਕਦਾ: ਜੋਗਾ ਸਿੰਘ | Punjabi Language
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਹੁਣ ਸਥਾਨਕ ਸਰਕਾਰਾਂ ਅਧੀਨ ਕੰਮ ਕਰਦੇ ਪੰਜਾਬ ਦੇ ਸਾਰੇ ਨਗਰ ਨਿਗਮ ਅਤੇ ਨਗਰ ਕੌਸ਼ਲਾ ਸਣੇ ਚੰਡੀਗੜ ਵਿਖੇ ਸਥਿਤ ਮੁੱਖ ਦਫ਼ਤਰ ਵਿੱਚ ਅੱਜ ਤੋਂ ਅੰਗਰੇਜੀ ਅਲਵਿਦਾ ਹੋਏਗੀ, ਕਿਉਂਕਿ ਇਨ ਸਾਰੇ ਵਿਭਾਗਾ ਵਿੱਚ ਪੰਜਾਬੀ ਭਾਸ਼ਾ ਵਿਭਾਗਾ ਦੀ ਸ਼ਾਨ ਬੰਨਣ ਜਾ ਰਹੀਂ ਹੈ। ਹੁਣ ਜੇਕਰ ਇਨਾਂ ਵਿਭਾਗ ਵਿੱਚ ਕੰਮ ਹੋਏਗਾ ਤਾਂ ਉਹ ਸਿਰਫ਼ ਮਾਂ ਬੋਲੀ ਪੰਜਾਬੀ ਭਾਸ਼ਾ ਵਿੱਚ ਹੀ ਹੋਏਗਾ। ਇਹ ਵਾਅਦਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ ਵਿਖੇ ਪੰਜਾਬੀਆਂ ਦੀ ਸਭ ਤੋਂ ਵੱਡੀ ਪੰਚਾਇਤ ਵਿੱਚ ਕੀਤਾ ਹੈ। (Punjabi Language)
ਸਿੱਧੂ ਨੇ ਕਲਾ ਭਵਨ ਵਿਖੇ ਚੰਡੀਗੜ ਪੰਜਾਬੀ ਮੰਚ ਵੱਲੋਂ ਚੰਡੀਗੜ ਪ੍ਰਸ਼ਾਸਨ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਰੁਤਬਾ ਦਿਵਾਉਣ ਲਈ ਸੱਦੀ ਗਈ ਪੰਜਾਬੀ ਹਿਤੈਸ਼ੀਆਂ ਦੀ ਪੰਚਾਇਤ ਦੌਰਾਨ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਪੰਜਾਬੀ ਸਾਡੀ ਪਹਿਚਾਣ ਤੇ ਗੈਰਤ ਹੈ ਅਤੇ ਜੇਕਰ ਇਸ ਨੂੰ ਗੁਆ ਬੈਠਾਂਗੇ ਤਾਂ ਸਾਡੀ ਹੋਂਦ ਹੀ ਨਹੀਂ ਰਹੇਗੀ ਇਸ ਲਈ ਮਾਂ ਬੋਲੀ ਦਾ ਰੁਤਬਾ ਬਹਾਲ ਕਰਨ ਲਈ ਅੰਦਲੋਨ ਖੜਾ ਕਰਨਾ ਪਵੇਗਾ ਅਤੇ ਚੰਡੀਗੜ ਦੀ ਇਸ ਲੜਾਈ ਵਿੱਚ ਹਰ ਪੰਜਾਬੀ ਨੂੰ ਕੁੱਦਣਾ ਪਵੇਗਾ ਤਾਂ ਹੀ ਇਸ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ।
ਕੈਬਨਿਟ ਤੋਂ ਲੈ ਕੇ ਸਰਕਾਰ ਵਿੱਚ ਕਰਾਂਗਾ ਪੰਜਾਬੀ ਨੂੰ ਮਾਣ ਦੇਣ ਲਈ ਪਹਿਰਾ, ਰੱਖਾਗਾ ਹਰ ਪਾਸੇ ਗੱਲ : ਸਿੱਧੂ
ਉਨਾਂ ਕਿਹਾ ਕਿ ਇਹ ਸੰਘਰਸ਼ ਸਾਨੂੰ ਇਕੱਠਿਆਂ ਮਿਲ ਕੇ ਲੜਨਾ ਪਵੇਗਾ ਅਤੇ ਲੋਕਾਂ ਦੇ ਰੋਹ ਅੱਗੇ ਕੋਈ ਵੀ ਸਰਕਾਰ ਜਾਂ ਪ੍ਰਸ਼ਾਸਨ ਹੋਵੇ, ਉਸ ਨੂੰ ਝੁਕਣਾ ਪੈਂਦਾ ਹੈ। ਉਨਾਂ ਕਿਹਾ ਕਿ ਚੰਡੀਗੜ ਪੰਜਾਬ ਦੀ ਰਾਜਧਾਨੀ ਹੈ ਅਤੇ ਇਥੇ ਪੰਜਾਬੀ ਮਾਂ ਬੋਲੀ ਨਾਲ ਵਿਤਕਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਉਹ ਖੁਦ ਇਸ ਸੰਘਰਸ਼ ਵਿੱਚ ਉਨਾਂ ਦੇ ਨਾਲ ਖੜੇ ਹਨ। ਸਿੱਧੂ ਨੇ ਦੁਨੀਆਂ ਦੇ ਕਈ ਮੁਲਕਾਂ ਦੀਆਂ ਉਦਾਹਰਨਾਂ ਦਿੰਦਿਆਂ ਦੱਸਿਆ ਕਿ ਕੋਈ ਵੀ ਮੁਲਕ ਕਿੰਨੀ ਵੀ ਤਰੱਕੀ ਕਰ ਲਵੇ ਪਰ ਉਥੋਂ ਦੇ ਵਸਨੀਕਾਂ ਨੇ ਮਾਂ ਬੋਲੀ ਨੂੰ ਕਦੇ ਵੀ ਅਣਗੌਲਿਆ ਨਹੀਂ ਕੀਤਾ। ਉਨਾਂ ਕਿਹਾ ਕਿ ਸਾਡੀ ਆਉਣ ਵਾਲੀ ਪੀੜੀ ਕਾਰਟੂਨਾਂ ਦੇ ਪ੍ਰਭਾਵ ਨਾਲ ਪੰਜਾਬੀ ਮਾਂ ਬੋਲੀ ਤੋਂ ਕਿਨਾਰਾ ਕਰ ਰਹੀ ਹੈ ਜਿਸ ਲਈ ਸਾਨੂੰ ਲੋੜ ਹੈ ਕਿ ਪੰਜਾਬੀ ਵਿੱਚ ਕਾਰਟੂਨ ਬਣਾਏ ਜਾਣ। (Punjabi Language)
ਮਾਂ ਬੋਲੀ ਦੀ ਕੀਮਤ ‘ਤੇ ਕਿਸੇ ਹੋਰ ਭਾਸ਼ਾਵਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ : ਸੁਰਜੀਤ ਪਾਤਰ
ਪੰਜਾਬ ਕਲਾ ਪਰਿਸ਼ਦ ਦੇ ਚੇਅਰਪਰਸਨ ਡਾ ਸੁਰਜੀਤ ਪਾਤਰ ਨੇ ਬੋਲਦਿਆਂ ਕਿਹਾ ਕਿ ਉਹ ਕਿਸੇ ਵੀ ਦੂਜੀ ਭਾਸ਼ਾ ਦਾ ਵਿਰੋਧ ਨਹੀਂ ਕਰਦੇ ਸਗੋਂ ਸਭ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਨ ਪ੍ਰੰਤੂ ਮਾਂ ਬੋਲੀ ਪੰਜਾਬੀ ਦੀ ਕੀਮਤ ‘ਤੇ ਕਿਸੇ ਦੂਜੀ ਭਾਸ਼ਾ ਨੂੰ ਅਪਣਾਉਣ ਦਾ ਵਿਰੋਧ ਕਰਦੇ ਹਾਂ। ਉਨਾਂ ਉਦਾਹਰਨਾਂ ਸਮੇਤ ਦੱਸਿਆ ਕਿ ਜੇਕਰ ਪਹਿਲਾ ਬੱਚਾ ਪੰਜਾਬੀ ਪੜੇ ਅਤੇ ਫੇਰ ਅੰਗਰੇਜ਼ੀ ਜਾਂ ਹੋਰ ਭਾਸ਼ਾ ਸਿੱਖੇ ਤਾਂ ਉਹ ਵਧੀਆ ਭਾਸ਼ਾਵਾਂ ਸਿੱਖ ਸਕਦਾ ਹੈ। (Punjabi Language)
ਅੱਜ ਦੀ ਪੰਚਾਇਤ ਵਿੱਚ ਮੁੱਖ ਬੁਲਾਰੇ ਵਜੋਂ ਬੋਲਦਿਆਂ ਸੀਨੀਅਰ ਪੱਤਰਕਾਰ ਸਤਨਾਮ ਮਾਣਕ ਨੇ ਸਾਨੂੰ ਭਾਸ਼ਾਈ ਗੁਲਾਮੀਆਂ ਦੀਆਂ ਜੰਜ਼ੀਰਾਂ ਵਿੱਚ ਬੰਨਿਆ ਗਿਆ ਜਿਸ ਨੂੰ ਤੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਕਿਹਾ ਕਿ ਸਿੱਖਿਆ ਤੇ ਪ੍ਰਸ਼ਾਸਨ ਦੀ ਭਾਸ਼ਾ ਮਾਂ ਬੋਲੀ ਹੀ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਰੋਜ਼ਗਾਰ ਦੀ ਭਾਸ਼ਾ ਬਣਾਉਣ ਲਈ ਜ਼ਰੂਰੀ ਹੈ ਕਿ ਪ੍ਰਸ਼ਾਸਨਿਕ ਕੰਮਕਾਰ ਸਿਰਫ ਪੰਜਾਬੀ ਭਾਸ਼ਾ ਵਿੱਚ ਹੋਵੇ। ਉਨਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਾਡੀ ਸੰਸਦ, ਵਿਧਾਨ ਸਭਾਵਾਂ ਅਤੇ ਅਦਾਲਤਾਂ ਦਾ ਕੰਮਕਾਰ ਅੰਗਰੇਜ਼ੀ ਭਾਸ਼ਾ ਵਿੱਚ ਹੁੰਦਾ ਹੈ ਜੋ ਕਿ ਸਾਡੇ ਨਾਲ ਸਰਾਸਰ ਧੱਕਾ ਹੈ। ਉਨਾਂ ਇਸ ਮੁੱਦੇ ‘ਤੇ ਸਾਰੀਆਂ ਧਿਰਾਂ ਦੀ ਸਾਂਝੀ ਮੀਟਿੰਗ ਦਾ ਸੱਦਾ ਵੀ ਦਿੱਤਾ ਜਾਵੇ ਜਿਸ ਵਿੱਚ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਕਰ ਕੇ ਸਾਂਝੀ ਰਾਏ ਬਣਾਈ ਜਾਵੇ।
ਭਾਸ਼ਾਈ ਗੁਲਾਮੀ ਦੀਆਂ ਜੰਜ਼ੀਰਾਂ ਤੋੜਨੀਆਂ ਸਮੇਂ ਦੀ ਮੁੱਖ ਲੋੜ : ਸਤਨਾਮ ਮਾਣਕ | Punjabi Language
ਇਸ ਤੋਂ ਪਹਿਲਾਂ ਪੰਜਾਬ ਕਲਾ ਪਰਿਸ਼ਦ ਦੇ ਜਨਰਲ ਸਕੱਤਰ ਡਾ. ਲਖਵਿੰਦਰ ਜੌਹਲ ਨੇ ਸਭਨਾਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਮੁੱਦੇ ਦੀ ਲੜਾਈ ਜਿੱਤਣ ਲਈ ਰਲ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਦੀਪਕ ਸ਼ਰਮਾ ਚਨਾਰਥ ਨੇ ਬਾਖੂਬੀ ਸਟੇਜ ਦੀ ਕਾਰਵਾਈ ਚਲਾਉਂਦਿਆਂ ਨਾਲੋ-ਨਾਲ ਆਪਣੀਆਂ ਤਕਰੀਰਾਂ ਨਾਲ ਪੰਜਾਬੀ ਮਾਂ ਬੋਲੀ ਦੀ ਇਸ ਲੜਾਈ ਨੂੰ ਜਿੱਤਣ ਲਈ ਲਈ ਹਰ ਸੰਭਵ ਯਤਨ ਕਰਨ ਦਾ ਵਚਨ ਦੁਹਰਾਇਆ। ਅੰਤ ਵਿੱਚ ਪੰਜਾਬੀ ਲੇਖਕ ਸਭਾ ਚੰਡੀਗੜ ਵੱਲੋਂ ਬਲਕਾਰ ਸਿੱਧੂ ਨੇ ਸਭਨਾਂ ਮਹਿਮਾਨਾਂ ਦਾ ਧੰਨਵਾਦ ਕੀਤਾ। (Punjabi Language)
ਪੰਜਾਬੀ ਲੇਖਕ ਸਭਾ ਚੰਡੀਗੜ ਦੀ ਦੇਖ ਰੇਖ ਹੇਠ ਪੇਂਡੂ ਸੰਘਰਸ਼ ਕਮੇਟੀ ਚੰਡੀਗੜ, ਕੇਂਦਰੀ ਪੰਜਾਬੀ ਲੇਖਕ ਸਭਾ, ਸਮੂਹ ਗੁਰਦੁਆਰਾ ਪ੍ਰਬੰਧਨ ਸੰਗਠਨ ਤੇ ਹੋਰ ਸਹਿਯੋਗੀ ਸੰਸਥਾਵਾਂ ਦੇ ਸਾਂਝੇ ਉਦਮ ਨਾਲ ਬਣੇ ਚੰਡੀਗੜ ਪੰਜਾਬੀ ਮੰਚ ਵੱਲੋਂ ਸੱਦੀ ਇਸ ਪੰਚਾਇਤ ਵਿੱਚ ਲੋਕ ਸਭਾ ਮੈਂਬਰ ਡਾ.ਧਰਮਵੀਰ ਗਾਂਧੀ, ਸਿਰੀ ਰਾਮ ਅਰਸ਼, ਡਾ.ਦੀਪਕ ਮਨਮੋਹਨ ਸਿੰਘ, ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਸਰਬਜੀਤ ਕੌਰ ਸੋਹਲ, ਪੰਜਾਬ ਕਲਾ ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ, ਸੁਸ਼ੀਲ ਦੁਸਾਂਝ, ਮਨਮੋਹਨ ਸਿੰਘ ਦਾਊਂ, ਕਰਮ ਸਿੰਘ ਵਕੀਲ ਆਦਿ ਸ਼ਾਮਲ ਹੋਏ। (Punjabi Language)