
Punjab Employee Strike: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਨਗਰ ਕੌਸਲ ਤਲਵੰਡੀ ਭਾਈ ਦੇ ਸਮੂਹ ਕਰਮਚਾਰੀਆਂ ਵੱਲੋਂ ਕੰਮ-ਕਾਜ ਠੱਪ ਕਰਕੇ ਧਰਨਾ ਲਾਇਆ ਗਿਆ। ਇਸ ਮੌਕੇ ਕਲੈਰੀਕਲ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਤੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਨਗਰ ਕੌਸਲ ਦਫਤਰ ਦੇ ਬਾਹਰ ਧਰਨਾ ਲਾ ਕੇ ਕੰਮ-ਕਾਜ਼ ਠੱਪ ਕੀਤਾ ਗਿਆ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ: Kangana Ranaut: ਕੰਗਨਾ ਰਾਣੌਤ ਨੂੰ ਬਠਿੰਡਾ ਕੋਰਟ ਤੋਂ ਝਟਕਾ, ਖੁਦ ਹੋਣਾ ਪਵੇਗਾ ਪੇਸ਼
ਇਸ ਮੌਕੇ ਗੱਲਬਾਤ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਪੂਰਾ ਨਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਦੋਂ ਹੋਂਦ ਵਿੱਚ ਆਈ ਸੀ ਤਾਂ ਉਨ੍ਹਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਕੋਈ ਵੀ ਮੁਲਾਜ਼ਮ ਕੱਚਾ ਨਹੀ ਰਹਿਣ ਦਿੱਤਾ ਜਾਵੇਗਾ, ਪਰ ਹੁਣ ਪੰਜਾਬ ਸਰਕਾਰ ਦਿੱਲੀ ਦੀ ਇੱਕ ਕੰਪਨੀ ਨਾਲ ਠੇਕਾ ਕਰਕੇ ਨਗਰ ਕੌਸਲ ਦੇ ਸੈਨੀਟੇਸ਼ਨ ਨਾਲ ਸਬੰਧਤ ਸਾਰੇ ਕੰਮ ਠੇਕੇ ’ਤੇ ਦੇਣ ਜਾ ਰਹੀ ਹੈ, ਜਿਸ ਨਾਲ ਪੰਜਾਬ ਵਿੱਚ ਕੰਮ ਕਰਦੇ ਸੈਂਕੜੇ ਸਫਾਈ ਸੇਵਕ ਅਤੇ ਸੀਵਰਮੈਨਾਂ ਦਾ ਰੋਜ਼ਗਾਰ ਖੁਸ਼ ਸਕਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਨਹੀ ਕਰਦੀ ਉਦੋਂ ਤੱਕ ਯੂਨੀਅਨ ਵੱਲੋਂ ਧਰਨੇ ਪ੍ਰਦਰਸ਼ਨ ਚਾਲੂ ਰਹਿਣਗੇ। ਇਸ ਮੌਕੇ ਗੁਰਸੇਵਕ ਸਿੰਘ ਜੂਨੀਅਰ ਟੈਕਨੀਸ਼ਨ, ਜਸਵੀਰ ਸਿੰਘ ਨਾਹਰ, ਸੁਰੇਸ਼ ਕੁਮਾਰ, ਇੰਦਰਜੀਤ ਸਿੰਘ ਜੂਨੀਅਰ ਸਹਾਇਕ, ਸੰਨਦੀਪ ਖੁੱਲਰ, ਜਸਮੇਲ ਸਿੰਘ ਕਲਸੀ, ਪਰਮਿੰਦਰ ਸਿੰਘ, ਜੁਗਰਾਜ਼ ਸਿੰਘ, ਰਾਜੇਸ਼ ਕੁਮਾਰ, ਕੁਲਵੰਤ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ। Punjab Employee Strike